Top News Archives - Latest News, Breaking News, Crime News, Business News, Punjab News Updates: LiveGeoNews.com

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡੀ.ਸੀ. ਰੁਹਾਲ ਚਾਬਾ ਨੇ ਫ਼ਰੀਦਕੋਟ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ
ਫ਼ਰੀਦਕੋਟ, 5 ਅਕਤੂਬਰ-     ਝੋਨੇ ਦੀ ਸਰਕਾਰੀ ਖਰੀਦ ਸੀਜ਼ਨ-2026 ਦੀ ਸ਼ੁਰੂਆਤ ਅੱਜ ਫ਼ਰੀਦਕੋਟ ਦੀ ਅਨਾਜ ਮੰਡੀ ਵਿਖੇ ਕੀਤੀ ਗਈ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਜਿਸ ਕਾਰਨ ਬਹੁਤ ਵਧੀਆ ਝਾੜ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਸੁੱਕਾ ਕੇ ਅਤੇ ਸਰਕਾਰੀ ਨਿਯਮਾਂ ਅਨੁਸਾਰ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਜਿਵੇ ਜਿਵੇ ਝੋਨੇ ਦੀ ਖਰੀਦ ਕੀਤੀ ਜਾਵੇਗੀ ਨਾਲ ਦੀ ਨਾਲ ਝੋਨੇ ਦੀ ਲਿਫਟਿੰਗ ਕਰਵਾ ਦਿੱਤੀ ਜਾਵੇਗੀ, ਤਾਂ ਜੋ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆਵਾਂ ਨਾ ਪੇਸ਼ ਆਵੇ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਵਾਰ ਝਾੜ ਦੀ ਮਾਤਰਾ ਵਧੀਆ ਹੋਈ ਹੈ। ਉਨ੍ਹਾਂ ਕਿਹਾ ਕਿ ਫਸਲ ਵਿੱਚ ਨਮੀ ਦੀ ਮਾਤਰਾ ਵਧੀਆ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਫ਼ਸਲ ਦੀ ਖਰੀਦ ਤੋਂ ਬਾਅਦ ਲਿਫ਼ਟਿੰਗ ਨੂੰ ਵੀ ਨਿਰਵਿਘਨ ਬਣਾਇਆ ਜਾਵੇ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਬਾਬਾ, ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ ਅਹੂਜਾ, ਗੁਰਜੀਤ ਸਿੰਘ ਦਿਓਲ ਡੀ.ਐਫ.ਐਸ.ਸੀ, ਸ਼੍ਰੀ ਵਰਿੰਦਰ ਸਿੰਘ ਸਕੱਤਰ ਮਾਰਕੀਟ ਕਮੇਟੀ, ਸੁਖਜਿੰਦਰ ਕੌਰ ਡੀ.ਐਮ. ਮਾਰਕਫੈਂਡ,  ਐਚ.ਐਸ. ਔਲਖ ਡੀ.ਐਮ. ਵੇਅਰਹਾਊਸ, ਸ਼੍ਰੀ ਮਨੀਸ਼ ਕੁਮਾਰ ਜ਼ਿਲ੍ਹਾ ਮੰਡੀ ਅਫ਼ਸਰ, ਗੁਰਚਰਨਪਾਲ ਡੀ.ਐਫ.ਐਸ.ਓ, ਮਨਤੇਜ ਸਿੰਘ ਮੰਡੀ ਸੁਪਰਵਾਈਜ਼ਰ, ਵਰਿੰਦਰ ਸਿੰਘ ਸਕੱਤਰ, ਗੌਤਮ ਬਾਂਸਲ, ਬੰਟੀ ਗਰਗ ਪ੍ਰਧਾਨ ਆੜਤੀ ਐਸੋਸੀਏਸ਼ਨ, ਕੇਵਲ ਕਿਸ਼ਨ ਸਿੰਗਲਾ, ਰਘੁਬੀਰ ਸਿੰਘ ਭੁੱਲਰ, ਲਖਵੀਰ ਸਿੰਘ ਵੜਿੰਗ, ਹਰੀ ਓਮ, ਵਿਕਰਮ ਛਾਬੜਾ, ਸਹਿਗਲ ਧੀਂਗੜਾ, ਰਵਿੰਦਰ ਤਾਓ, ਵਿਪਨ ਸੇਠ, ਸਿਵ ਸਚਦੇਵਾ, ਅਸ਼ੋਕ ਜੈਨ, ਭੂਸ਼ਨ ਜੈਨ, ਅਰਵਿੰਦਰ ਛਾਬੜਾ ਤੋਂ ਇਲਾਵਾ ਹੋਰ ਹਾਜ਼ਰ ਸਨ।

The post ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡੀ.ਸੀ. ਰੁਹਾਲ ਚਾਬਾ ਨੇ ਫ਼ਰੀਦਕੋਟ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ appeared first on Latest News, Breaking News, Crime News, Business News, Punjab News Updates: LiveGeoNews.com.

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ
ਚੰਡੀਗੜ੍ਹ, 5 ਅਕਤੂਬਰ:     ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਅਧਾਰਤ ਸਟਾਫ਼ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।

ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 15 ਅਕਤੂਬਰ ਤੱਕ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਬਿਨਾਂ ਕਿਸੇ ਦੇਰੀ ਸੱਦੀ ਜਾਵੇ ਤਾਂ ਜੋ ਬੋਰਡ ਦੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾ ਸਕੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ 15 ਅਕਤੂਬਰ ਤੱਕ ਹੱਲ ਕੀਤਾ ਜਾਵੇ। ਟਰਾਂਸਪੋਰਟ ਵਿਭਾਗ ਬਿਨਾਂ ਕਿਸੇ ਦੇਰੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵੀ ਸੱਦੇ ਤਾਂ ਜੋ ਬੋਰਡ ਦੀ ਸਹਿਮਤੀ ਲੋੜੀਂਦੇ ਮਾਮਲਿਆਂ ਨੂੰ ਤੁਰੰਤ ਪ੍ਰਵਾਨਗੀ ਮਿਲ ਸਕੇ।”

ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਦੇ ਵਫ਼ਦਾਂ ਸਮੇਤ ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਇੱਕ ਵੱਖਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ। ਯੂਨੀਅਨਾਂ ਨੇ ਗੈਸਟ ਫੈਕਲਟੀ ਅਤੇ ਕੰਟਰੈਕਟ ਇੰਸਟ੍ਰਕਟਰਾਂ ਵਜੋਂ ਆਪਣੀ ਲੰਮੀ ਸੇਵਾ ਦਾ ਹਵਾਲਾ ਦਿੰਦਿਆਂ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ ਅਤੇ ਢੁਕਵੇਂ ਮਿਹਨਤਾਨੇ ਤੇ ਤਨਖਾਹ ਵਾਧੇ ਨਾਲ ਸਬੰਧਤ ਚਿੰਤਾਵਾਂ ਉਠਾਈਆਂ।

ਉਨ੍ਹਾਂ ਦੇ ਮਸਲਿਆਂ ‘ਤੇ ਗੌਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, “ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਦੀ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ, ਵਾਜਬ ਮਿਹਨਤਾਨੇ ਅਤੇ ਤਨਖਾਹ ਵਾਧੇ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਦੀ ਘੋਖ ਦੌਰਾਨ ਗੈਸਟ ਫੈਕਲਟੀ ਅਤੇ ਠੇਕਾ ਇੰਸਟ੍ਰਕਟਰਾਂ ਵਜੋਂ ਠੇਕਾ ਮੁਲਾਜ਼ਮਾ ਦੀ ਲੰਮੀ ਸੇਵਾ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।”
ਉਨ੍ਹਾਂ ਨੇ ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਮੁਨੀਸ਼ ਕੁਮਾਰ ਨੂੰ ਆਈ.ਟੀ.ਆਈ. ਇੰਸਟ੍ਰਕਟਰਾਂ ਦੀ ਤਨਖਾਹ ਵਾਧੇ ਦਾ ਰਸਮੀ ਪ੍ਰਸਤਾਵ ਤਿਆਰ ਕਰਕੇ ਜਲਦ ਤੋਂ ਜਲਦ ਵਿੱਤ ਵਿਭਾਗ ਨੂੰ ਸੌਂਪਣ ਦੇ ਨਿਰਦੇਸ਼ ਵੀ ਦਿੱਤੇ। ਟਰਾਂਸਪੋਰਟ ਮੰਤਰੀ ਨੇ ਕਿਹਾ, “ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਮੁਨੀਸ਼ ਕੁਮਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਈ.ਟੀ.ਆਈ. ਇੰਸਟ੍ਰਕਟਰਾਂ ਦੇ ਤਨਖਾਹ ਵਾਧੇ ਦਾ ਰਸਮੀ ਪ੍ਰਸਤਾਵ ਜਲਦ ਵਿੱਤ ਵਿਭਾਗ ਨੂੰ ਭੇਜਣ, ਤਾਂ ਜੋ ਇਸ ਮਾਮਲੇ ‘ਤੇ ਵਿਚਾਰ ਕਰਕੇ ਇਸ ਦਾ ਤੁਰੰਤ ਹੱਲ ਕੱਢਿਆ ਜਾ ਸਕੇ।”

‘ਆਪ’ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਭਗਵੰਤ ਸਿੰਘ ਮਾਨ ਸਰਕਾਰ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਨਿਰੰਤਰ ਰਾਬਤਾ ਕਾਇਮ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਸਲ ਮੁੱਦਿਆਂ ਅਤੇ ਮੰਗਾਂ ਦਾ ਹਮਦਰਦੀ ਨਾਲ ਫੌਰੀ ਅਤੇ ਸੁਚਾਰੂ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਗੱਲਬਾਤ ਜਾਰੀ ਰੱਖੇਗੀ।”

ਇਨ੍ਹਾਂ ਮੀਟਿੰਗਾਂ ਦੌਰਾਨ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਵੱਲੋਂ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ, ਰੋਹੀ ਰਾਮ-ਬਲਜੀਤ ਸਿੰਘ, ਬਲਵਿੰਦਰ ਸਿੰਘ ਰੱਠ, ਜਗਜੀਤ ਸਿੰਘ ਅਤੇ ਜਤਿੰਦਰ ਸਿੰਘ; ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੇਵਾ ਸਿੰਘ, ਸੁਖਰਾਜ ਸਿੰਘ, ਨਵਨੀਤ ਸਿੰਘ ਅਤੇ ਰਾਜਿੰਦਰ ਸਿੰਘ; ਅਤੇ ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਵੱਲੋਂ ਕਿਰਨਦੀਪ ਸਿੰਘ ਰੁਪਾਣਾ, ਪ੍ਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਆਪਣਾ ਪੱਖ ਰੱਖਿਆ।

The post ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ appeared first on Latest News, Breaking News, Crime News, Business News, Punjab News Updates: LiveGeoNews.com.

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ
ਹੁਸ਼ਿਆਰਪੁਰ, 5 ਅਕਤੂਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਬੱਸੀ ਮਰੂਫ ਸਿਆਲਾਂ ਵਿਖੇ ਬਾਡੀ ਬਿਲਡਰ ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ ਕਰਦਿਆਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੀਆਂ ਪਸੰਦੀਦਾ ਖੇਡਾਂ ਨੂੰ ਅਪਨਾ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟ ਕੇ ਖੇਡਾਂ ਦੇ ਖੇਤਰ ਵਿਚ ਸੂਬੇ ਦਾ ਨਾਂ ਹੋਰ ਚਮਕਾਇਆ ਜਾਵੇ।
ਪਿੰਡ ਵਾਸੀਆਂ ਵਲੋਂ ਸਵ: ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ਲਾਏ ਗਏ ਖੂਨਦਾਨ ਕੈਂਪ ਦੀ ਸ਼ੁਰੂਆਤ ਅਤੇ ਕਰੀਬ ਸਾਢੇ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਸਪੋਰਟਸ ਹੈਲਥ ਕਲੱਬ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਦਾ ਖੇਡਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਵਿਚ ਖੇਡਾਂ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਜਿਨ੍ਹਾਂ ਦੇ ਪਿਛਲੇ ਚਾਰ ਸਾਲਾਂ ਦੌਰਾਨ ਵਧੀਆ ਨਤੀਜੇ ਸਾਹਮਣੇ ਆਏ ਹਨ। ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਪਲੇਟਫਾਰਮ ਰਾਹੀਂ 14 ਸਾਲ ਤੋਂ 70 ਸਾਲ ਉਮਰ ਤੱਕ ਦੇ ਖਿਡਾਰੀਆਂ ਨੂੰ ਆਪਣੀਆਂ ਮਨਪਸੰਦ ਖੇਡਾਂ ਵਿਚ ਆਪਣਾ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਦੌਰਾਨ ਹਜ਼ਾਰਾਂ ਲੋਕਾਂ ਨੇ ਇਨ੍ਹਾਂ ਖੇਡਾਂ ਵਿਚ ਭਾਗ ਲੈ ਕੇ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ ਜੋ ਅੱਗੋਂ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿੰਡ-ਪਿੰਡ ਖੇਡਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਲਈ 1744 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 3148 ਪੇਂਡੂ ਖੇਡ ਮੈਦਾਨ ਬਣਾਏ ਜਾ ਰਹੇ ਹਨ ਜਿਨ੍ਹਾਂ ਵਿਚੋਂ 750 ਤੋਂ ਵੱਧ ਦਾ ਉਦਘਾਟਨ ਹੋ ਚੁੱਕਾ ਹੈ ਜਦਕਿ 6000 ਜਿੰਮ ਪ੍ਰਗਤੀ ਅਧੀਨ ਸਨ ਜਿਨ੍ਹਾਂ ਵਿਚੋਂ 500 ਸਥਾਪਿਤ ਹੋ ਚੁੱਕੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਅਜਿਹੇ ਕਾਰਜ ਹੋਣੇ ਲਾਜ਼ਮੀ ਹਨ ਜਿਸ ਨਾਲ ਨੌਜਵਾਨ ਪੀੜ੍ਹੀ ਦੀ ਊਰਜਾ ਨੂੰ ਉਸਾਰੂ ਪਾਸੇ ਵੱਲ ਲਾ ਕੇ ਖੇਡਾਂ ਅਤੇ ਸਮਾਜ ਭਲਾਈ ਦੇ ਖੇਤਰ ਵਿਚ ਇਤਿਹਾਸਕ ਕੰਮ ਕੀਤੇ ਜਾ ਸਕਣ। ਕੈਬਨਿਟ ਮੰਤਰੀ ਨੇ ਪਿੰਡ ਦੇ ਮੋਹਤਬਰਾਂ ਸਮੇਤ ਖੂਨਦਾਨੀਆਂ ਅਤੇ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ।

The post ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ appeared first on Latest News, Breaking News, Crime News, Business News, Punjab News Updates: LiveGeoNews.com.

ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ
ਨੰਗਲ 05 ਅਕਤੂਬਰ: ਬੀਤੀ ਰਾਤ ਰਾਜ ਨਗਰ ਇਲਾਕੇ ਵਿੱਚ ਇੱਕ ਹਲਕੇ ਆਵਾਰਾ ਕੁੱਤੇ ਨੇ ਦਹਿਸ਼ਤ ਮਚਾਉਂਦਿਆਂ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਰੀਬ 9 ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਅੱਜ ਸਵੇਰੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਨ ਲਈ ਰਾਜ ਨਗਰ ਪਹੁੰਚੇ। ਉਨ੍ਹਾਂ ਨੇ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਸਰਕਾਰ ਦੀ ਪਹਿਲੀ ਤਰਜੀਹ ਦੱਸਿਆ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਤੇ ਦੇ ਹਮਲੇ ਵਿੱਚ ਜ਼ਖਮੀ ਹੋਏ ਸਾਰੇ ਵਿਅਕਤੀਆਂ ਨੂੰ ਐਂਟੀ-ਰੇਬੀਜ਼ ਇੰਜੈਕਸ਼ਨ ਲਗਵਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਮਲਾ ਬਹੁਤ ਗੰਭੀਰ ਸੀ ਅਤੇ ਇਸ ਦੌਰਾਨ ਇੱਕ ਵਿਅਕਤੀ ਦੀ ਪੂਰੀ ਉਂਗਲ ਤੱਕ ਕੱਟੀ ਗਈ। ਉਨ੍ਹਾਂ ਨੇ ਸਿਹਤ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਨੂੰ ਜ਼ਖਮੀਆਂ ਦੀ ਸਿਹਤ ਸਬੰਧੀ ਲੋੜੀਂਦੀ ਸਹਾਇਤਾ ਯਕੀਨੀ ਬਣਾਉਣ ਲਈ ਕਿਹਾ।

ਮੰਤਰੀ ਬੈਂਸ ਨੇ ਕਿਹਾ ਕਿ ਇਲਾਕੇ ਵਿੱਚ ਖੁੱਲ੍ਹੀਆਂ ਮੀਟ ਦੀਆਂ ਦੁਕਾਨਾਂ ਵੀ ਆਵਾਰਾ ਕੁੱਤਿਆਂ ਦੇ ਇਕੱਠੇ ਹੋਣ ਦਾ ਇੱਕ ਵੱਡਾ ਕਾਰਨ ਬਣ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੀਟ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਢੁਕਵੀਂ ਅਤੇ ਨਿਯਮਾਂ ਅਨੁਸਾਰ ਜਗ੍ਹਾ ਮੁਹੱਈਆ ਕਰਵਾਈ ਜਾ ਸਕੇ। ਇਸ ਨਾਲ ਜਿੱਥੇ ਦੁਕਾਨਦਾਰਾਂ ਨੂੰ ਸਹੂਲਤ ਮਿਲੇਗੀ, ਉੱਥੇ ਹੀ ਇਲਾਕਾ ਵਾਸੀਆਂ ਨੂੰ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਵੀ ਰਾਹਤ ਮਿਲਣ ਦੀ ਉਮੀਦ ਹੈ।ਆਵਾਰਾ  ਕੁੱਤਿਆਂ ਦੀ ਵੱਧ  ਰਹੀ  ਗਿਣਤੀ ’ਤੇ  ਕਾਬੂ ਪਾਉਣ ਲਈ  ਹਰਜੋਤ ਸਿੰਘ  ਬੈਂਸ  ਨੇ  ਕਿਹਾ  ਕਿ ਸੁਪਰੀਮ ਕੋਰਟ ਦੀਆਂ ਏ.ਬੀ.ਸੀ ਗਾਈਡਲਾਈਨਜ਼ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

The post ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ appeared first on Latest News, Breaking News, Crime News, Business News, Punjab News Updates: LiveGeoNews.com.

ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ
ਰੂਪਨਗਰ, 5 ਅਕਤੂਬਰ: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜੇਤੂ ਰਹੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਖਿਡਾਰੀ ਨਾ ਸਿਰਫ਼ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ, ਸਗੋਂ ਹੋਰਨਾਂ ਲਈ ਵੀ ਪ੍ਰੇਰਨਾਸ੍ਰੋਤ ਬਣ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਹਰ ਸੀਜ਼ਨ ਵਿੱਚ ਪਹਿਲਾਂ ਨਾਲੋਂ ਵੱਧ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ।

ਵਿਧਾਇਕ ਚੱਢਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਅਤੇ ਅਨੁਸ਼ਾਸਿਤ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਟੀਮ ਭਾਵਨਾ, ਮਿਹਨਤ, ਸਬਰ ਅਤੇ ਜਿੱਤ ਲਈ ਦ੍ਰਿੜ੍ਹਤਾ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ ਰੂਪਨਗਰ ਇੰਦਰਪਾਲ ਸਿੰਘ ਰਾਜੂ ਸਤਿਆਲ, ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੇਸ ਰਾਜ ਸੈਣੀ, ਕੌਂਸਲਰ ਹਰਵਿੰਦਰ ਸਿੰਘ ਸੋਨੂੰ, ਚੇਅਰਮੈਨ ਭਾਗ ਸਿੰਘ ਮਦਾਨ, ਯੂਥ ਪ੍ਰਧਾਨ ਚੇਤਨ ਕਾਲੀਆ ਸਮੇਤ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਏ ਗਏ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਸ਼ੂਟਿੰਗ ਦੇ ਏਅਰ ਰਾਈਫਲ ਮੁਕਾਬਲਿਆਂ ਦੇ 14 ਸਾਲ ਉਮਰ ਵਰਗ ਵਿੱਚ ਤਨਵੀਰ ਸਿੰਘ ਨੇ ਪਹਿਲਾ, ਬ੍ਰਹਮਜੋਤ ਸਿੰਘ ਨੇ ਦੂਜਾ ਅਤੇ ਹਰਗੋਬਿੰਦ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਦੀਆਂ ਲੜਕੀਆਂ ਵਿੱਚ ਮਹਿਕਦੀਪ ਕੌਰ ਨੇ ਪਹਿਲਾ, ਜਸ਼ਨਪ੍ਰੀਤ ਕੌਰ ਨੇ ਦੂਜਾ ਅਤੇ ਵਿਪਾਕਸ਼ੀ ਪੁਰੀ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਵਿੱਚ ਅਸ਼ਵਜੀਤ ਸਿੰਘ ਨੇ ਪਹਿਲਾ, ਗੁਰਨੂਰ ਸਿੰਘ ਨੇ ਦੂਜਾ ਅਤੇ ਅਕਸ਼ਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।

ਏਅਰ ਰਾਈਫਲ ਦੇ 21 ਸਾਲ ਉਮਰ ਵਰਗ ਵਿੱਚ ਦਿਲਪ੍ਰੀਤ ਸਿੰਘ ਨੇ ਪਹਿਲਾ, ਅਵਨੀਤ ਸਿੰਘ ਨੇ ਦੂਜਾ ਅਤੇ ਆਰਿਆਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਏਅਰ ਪਿਸਟਲ ਦੇ 14 ਸਾਲ ਉਮਰ ਵਰਗ ਦੇ ਲੜਕਿਆਂ ਵਿੱਚ ਏਕਮ ਵੀਰ ਨੇ ਪਹਿਲਾ ਅਤੇ ਵਿਵਾਨ ਅਗਰਵਾਲ ਨੇ ਦੂਜਾ ਸਥਾਨ ਹਾਸਲ ਕੀਤਾ। 14 ਸਾਲ ਉਮਰ ਵਰਗ ਦੀਆਂ ਲੜਕੀਆਂ ਵਿੱਚ ਸਾਨਵੀ ਸ਼ਰਮਾ ਨੇ ਪਹਿਲਾ ਅਤੇ ਆਲਿਆ ਢਿੱਲੋ ਨੇ ਦੂਜਾ ਸਥਾਨ ਹਾਸਲ ਕੀਤਾ।

ਏਅਰ ਪਿਸਟਲ ਦੇ 17 ਸਾਲ ਉਮਰ ਵਰਗ ਵਿੱਚ ਕੁਲਵੀਰ ਸਿੰਘ ਨੇ ਪਹਿਲਾ, ਸਾਹਿਬਜੋਤ ਸਿੰਘ ਨੇ ਦੂਜਾ ਅਤੇ ਅਰਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਦੀਆਂ ਲੜਕੀਆਂ ਵਿੱਚ ਅਵਨੀਤ ਕੌਰ ਦਿਓਲ ਨੇ ਪਹਿਲਾ, ਪ੍ਰਭਲੀਨ ਕੌਰ ਨੇ ਦੂਜਾ ਅਤੇ ਲਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

21 ਸਾਲ ਉਮਰ ਵਰਗ ਵਿੱਚ ਜਸਕਰਨ ਸਿੰਘ ਨੇ ਪਹਿਲਾ, ਪ੍ਰਦੀਪ ਸਿੰਘ ਨੇ ਦੂਜਾ ਅਤੇ ਅਰਸ਼ਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 21 ਸਾਲ ਉਮਰ ਵਰਗ ਦੀਆਂ ਲੜਕੀਆਂ ਵਿੱਚ ਨੌਨਿਧ ਕੌਰ ਨੇ ਪਹਿਲਾ, ਗੁਰਜੋਤ ਕੌਰ ਨੇ ਦੂਜਾ ਅਤੇ ਮਨਜਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਏਅਰ ਰਾਈਫਲ ਦੇ 21 ਤੋਂ 30 ਸਾਲ ਉਮਰ ਵਰਗ ਵਿੱਚ ਹਰਜੋਤ ਸਿੰਘ ਨੇ ਪਹਿਲਾ ਅਤੇ ਵੈਭਵ ਰਾਜੌਰੀਆ ਨੇ ਦੂਜਾ ਸਥਾਨ ਹਾਸਲ ਕੀਤਾ। 41 ਤੋਂ 50 ਸਾਲ ਉਮਰ ਵਰਗ ਵਿੱਚ ਦਿਨੇਸ਼ ਕੁਮਾਰ ਸੈਣੀ ਨੇ ਪਹਿਲਾ, ਜਸਵਿੰਦਰ ਸਿੰਘ ਨੇ ਦੂਜਾ ਅਤੇ ਅੰਮ੍ਰਿਤ ਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।

ਇਨ੍ਹਾਂ ਖੇਡ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜੀ.ਐੱਸ. ਚੀਮਾ, ਹਰਿੰਦਰ ਸਿੰਘ, ਸ਼ੀਲ ਭਗਤ, ਵੰਦਨਾ, ਲਵਜੀਤ ਸਿੰਘ ਕੰਗ, ਰਣਧੀਰ ਸਿੰਘ, ਅਮਰਜੀਤ ਸਿੰਘ, ਗੁਰਜਿੰਦਰ ਸਿੰਘ ਚੀਮਾ, ਸੁਸ਼ੀਲ ਕੁਮਾਰ, ਜਗਰੂਪ ਸਿੰਘ, ਇੰਦਰਜੀਤ ਸਿੰਘ, ਹਰਵਿੰਦਰ ਕੌਰ, ਅੰਮ੍ਰਿਤ ਕੌਰ, ਰਵਿੰਦਰ ਕੌਰ, ਪਿੰਕਾਸ਼ ਧੀਮਾਨ, ਕਰਨਦੀਪ, ਦਰਪਾਲ ਸਿੰਘ, ਨਰੇਸ਼ ਰਾਜੌਰੀਆ, ਕੋਚ ਨਰਿੰਦਰ ਸਿੰਘ ਬੰਗਾ, ਲੈਕਚਰਾਰ ਰਾਬਿੰਦਰ ਸਿੰਘ ਰੱਬੀ, ਧਰਮਿੰਦਰ ਸਿੰਘ ਭੰਗੂ, ਹਰਪ੍ਰੀਤ ਕੌਰ, ਅਰਸ਼ਦੀਪ ਸਿੰਘ ਬੰਗਾ, ਰਿਤੂ ਬਾਲਾ, ਹਰਿੰਦਰ ਸਿੰਘ, ਨਵਦੀਪ ਸਿੰਘ, ਸੁਨੀਤਾ ਰਾਣੀ, ਖੁਸ਼ਦੀਪ ਕੌਰ, ਸ਼ੂਟਿੰਗ ਕੋਚ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ, ਚੈਤੰਨਿਆ ਨੈਇਡੂ, ਸ਼ੂਟਿੰਗ ਕੋਚ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ, ਅੰਮ੍ਰਿਤਪਾਲ ਸਿੰਘ, ਲੈਕਚਰਾਰ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ, ਸਰਬਜੀਤ ਸਿੰਘ, ਅਮਨਦੀਪ ਸਿੰਘ ਢੰਗਰਾਲੀ, ਗੁਰ ਇੰਦਰਜੀਤ ਸਿੰਘ ਮਾਨ, ਕੁਲਵੰਤ ਸਿੰਘ ਕੋਟਲਾ ਨਿਹੰਗ, ਗੁਰਮੀਤ ਸਿੰਘ ਸਮੇਤ ਹੋਰਨਾਂ ਨੇ ਮਹੱਤਵਪੂਰਨ ਯੋਗਦਾਨ ਪਾਇਆ।

The post ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ appeared first on Latest News, Breaking News, Crime News, Business News, Punjab News Updates: LiveGeoNews.com.

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 5 ਅਕਤੂਬਰ 2026        ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ ਨੇ ਉਨ੍ਹਾਂ ਦੇ ਜੂਨੀਅਰਾਂ ਨਾਲ ਤਨਖਾਹ ਦੀ ਅਸਮਾਨਤਾ ਨੂੰ ਦੂਰ ਕਰਕੇ ਤਨਖਾਹ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਚੱਲ ਰਹੀ ਜਾਂਚ ਵਿੱਚ ਤੇਜ਼ੀ ਲਿਆਉਣ ‘ਤੇ ਸਿਧਾਂਤਕ ਤੌਰ ‘ਤੇ ਸਹਿਮਤੀ ਜਤਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਯਕੀਨੀ ਬਣਾਉਣ ਲਈ ਕਿ ਇਸ ਹੱਲ ਵਿੱਚ ਕੋਈ ਪ੍ਰਬੰਧਕੀ ਰੁਕਾਵਟ ਨਾ ਆਵੇ, ਚੱਲ ਰਹੀ ਜਾਂਚ ਰਿਪੋਰਟ ਬਿਨਾਂ ਕਿਸੇ ਦੇਰੀ ਤੋਂ ਹਾਸਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਵੇਂ ਹੀ ਜਾਂਚ ਰਿਪੋਰਟ ਸੌਂਪੀ ਜਾਂਦੀ ਹੈ, ਉਸ ਦੇ ਸਿੱਟਿਆਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।”

ਇਹ ਫ਼ੈਸਲਾ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਅਹਿਮ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਸਕੱਤਰ (ਵਿੱਤ) ਸ਼ੌਕਤ ਅਹਿਮਦ ਪਰੇ ਅਤੇ ਸਕੱਤਰ (ਸਕੂਲ ਸਿੱਖਿਆ) ਸੋਨਾਲੀ ਗਿਰੀ ਨਾਲ ਕੀਤੀ।

ਵਿਚਾਰ-ਵਟਾਂਦਰੇ ਦੌਰਾਨ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਮੰਗ ਪੱਤਰ ਪੇਸ਼ ਕੀਤਾ, ਆਪਣੀਆਂ ਸ਼ਿਕਾਇਤਾਂ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ ਅਤੇ ਮੰਤਰੀਆਂ ਤੇ ਸੀਨੀਅਰ ਅਧਿਕਾਰੀਆਂ ਅੱਗੇ ਕੇਸ ਦਾ ਰਿਕਾਰਡ ਰੱਖਿਆ। ਵਫ਼ਦ ਦੀ ਗੱਲ ਨੂੰ ਧੀਰਜ ਨਾਲ ਸੁਣਨ ਉਪਰੰਤ ਸਰਕਾਰ ਨੇ ਉਨ੍ਹਾਂ ਦੀਆਂ ਵਿੱਤੀ ਚਿੰਤਾਵਾਂ ਦੇ ਹੱਲ ਪ੍ਰਤੀ ਉਸਾਰੂ ਰੁਖ਼ ਅਪਣਾਇਆ ਅਤੇ ਉਨ੍ਹਾਂ ਦੇ ਜੂਨੀਅਰਾਂ ਦੇ ਬਰਾਬਰ ਤਨਖਾਹ ਯਕੀਨੀ ਬਣਾਉਣ ‘ਤੇ ਸਹਿਮਤੀ ਪ੍ਰਗਟਾਈ।

ਮੀਟਿੰਗ ਦੌਰਾਨ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੌਰਵ ਕਾਂਤ, ਗੁਰਪ੍ਰੀਤ ਸਿੱਧੂ ਅਤੇ ਪਰਸ਼ੋਤਮ ਕੁਮਾਰ ਨੇ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ) ਦਾ ਪੱਖ ਪੇਸ਼ ਕੀਤਾ।

The post ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/(ਸਾਹਿਬਜ਼ਾਦਾ ਅਜੀਤ ਸਿੰਘ ਨਗਰ), 5 ਅਕਤੂਬਰ:   ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਖਰੜ ਅਨਾਜ ਮੰਡੀ ਵਿਖੇ ਚੱਲ ਰਹੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ 3.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲਿਫਟਿੰਗ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਕੋਟੇ ਲਈ ਨਿਰਧਾਰਤ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਆਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖਰੀਦ ਕਾਰਜਾਂ ਲਈ ਭਾਰਤੀ ਰਿਜ਼ਰਵ ਬੈਂਕ ਵੱਲੋਂ 42,700 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ।

ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਮੰਤਰੀ ਨੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਪ੍ਰਬੰਧਾਂ ਸਬੰਧੀ ਫੀਡਬੈਕ ਵੀ ਲਿਆ। ਮੰਤਰੀ ਦੀ ਮੌਜੂਦਗੀ ਵਿੱਚ ਪਨਸਪ ਵੱਲੋਂ ਕਿਸਾਨ ਸ੍ਰੀ ਮਨਦੀਪ ਸਿੰਘ ਵਾਸੀ ਤ੍ਰਿਪੜੀ ਦੀ ਝੋਨੇ ਦੀ ਫ਼ਸਲ ਦੀ ਖਰੀਦ ਕੀਤੀ ਗਈ, ਜੋ ਉਸੇ ਦਿਨ ਆਪਣੀ ਫ਼ਸਲ ਲੈ ਕੇ ਮੰਡੀ ਵਿੱਚ ਪਹੁੰਚੇ ਸਨ।

ਸ੍ਰੀ ਕਟਾਰੂਚੱਕ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਦੀ ਐਂਟਰੀ ਸਰਕਾਰੀ ਰਿਕਾਰਡ ਵਿੱਚ ਦਰਜ ਹੋਣ ਤੋਂ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ।

ਇਸ ਮੌਕੇ ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਤੋਂ ਮੌਜੂਦ ਅਨਾਜ ਦੇ ਭੰਡਾਰ ਨੂੰ ਕੇਂਦਰੀ ਖੁਰਾਕ ਮੰਤਰਾਲੇ ਨਾਲ ਤਾਲਮੇਲ ਕਰਕੇ ਖਾਲੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਕੇਂਦਰੀ ਖੁਰਾਕ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ ਨੂੰ ਪਹਿਲਾਂ ਹੀ ਪੱਤਰ ਲਿਖਿਆ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਭੰਡਾਰ ਸਰਕਾਰੀ ਕੋਟੇ ਨਾਲ ਸਬੰਧਤ ਹੈ ਅਤੇ ਆਉਣ ਵਾਲੇ ਝੋਨੇ ਦੇ ਭੰਡਾਰ ਲਈ ਲੋੜੀਂਦੀ ਜਗ੍ਹਾ ਉਪਲਬਧ ਕਰਵਾਉਣ ਲਈ ਇਸ ਭੰਡਾਰ ਨੂੰ ਖਾਲੀ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ।

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸਥਾਨਕ ਪੱਧਰ ’ਤੇ ਆਉਣ ਵਾਲੇ ਮਸਲਿਆਂ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਸੁਖਜਿੰਦਰ ਸਿੰਘ ਬਿੱਟੂ, ਐਸ.ਡੀ.ਐਮ. ਖਰੜ ਸ੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਸ੍ਰੀ ਵਰਿੰਦਰ ਕੁਮਾਰ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਮੰਡੀ ਬੋਰਡ ਦੇ ਅਧਿਕਾਰੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

The post ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ
ਚੰਡੀਗੜ੍ਹ, 5 ਅਕਤੂਬਰ–  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ’ (ਆਰ.ਡੀ.ਏ.) ਦੀ ਸਥਾਪਨਾ ਦਾ ਰਾਹ ਪੱਧਰਾ ਕਰੇਗਾ।

ਆਰ.ਡੀ.ਏ. ਦੀ ਸਥਾਪਨਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਕੀਤੀ ਜਾਵੇਗੀ। ਇਸ ਨੂੰ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ।

ਇਸ ਅਥਾਰਟੀ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ, ਜਦਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਇਸ ਦੇ ਵਾਈਸ-ਚੇਅਰਮੈਨ ਹੋਣਗੇ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਕਾਰਜਕਾਰੀ ਕਮੇਟੀ ਇਸ ਦੇ ਰੋਜ਼ਾਨਾ ਦੇ ਕੰਮਕਾਜ ਅਤੇ ਅੰਤਰ-ਵਿਭਾਗੀ ਤਾਲਮੇਲ ਦੀ ਦੇਖ-ਰੇਖ ਕਰੇਗੀ।

ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਸਟਾਫ਼ ਦੀ ਭਰਤੀ ਨੂੰ ਹਰੀ ਝੰਡੀ

ਕੈਬਨਿਟ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਸਾਮੀਆਂ 19 ਪੱਕੀਆਂ ਅਸਾਮੀਆਂ ਵਿੱਚੋਂ ਸੇਵਾਦਾਰਾਂ ਦੀਆਂ ਅਸਾਮੀਆਂ ਅਤੇ ਮੁਹੱਰਰ ਦੀ ਇੱਕ ਪੱਕੀ ਅਸਾਮੀ ਸਰੰਡਰ ਕਰਕੇ ਬਣਾਈਆਂ ਗਈਆਂ ਹਨ।
ਇਸ ਕਦਮ ਦਾ ਮਕਸਦ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ।

ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016 ਵਿੱਚ ਸੋਧ ਨੂੰ ਹਰੀ ਝੰਡੀ

ਕੈਬਨਿਟ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰ ਦੀਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016’ ਦੇ ਅਪੈਂਡਿਕਸ-ਬੀ ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਅਸਾਮੀਆਂ ਡਾਇਰੈਕਟਰ, ਖੋਜ ਅਤੇ ਮੈਡੀਕਲ ਸਿੱਖਿਆ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ ‘ਤੇ ਕੰਮ ਕਰ ਰਹੀਆਂ ਅਜਿਹੀਆਂ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿੱਚੋਂ ਭਰੀਆਂ ਜਾਣਗੀਆਂ, ਜਿਨ੍ਹਾਂ ਨੇ ਸਬੰਧਤ ਖੇਤਰ ਵਿੱਚ ਐਮ.ਐਸ.ਸੀ. (ਨਰਸਿੰਗ) ਕੀਤੀ ਹੋਵੇਗੀ। ਨਰਸਿੰਗ ਸਿੱਖਿਆ ਵਿੱਚ ਇੱਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ।

ਪਿਕਟਸ ਵਿੱਚ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਪ੍ਰਵਾਨਗੀ

ਕੈਬਨਿਟ ਨੇ ‘ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ’ (ਪਿਕਟਸ) ਅਧੀਨ ਕੰਟਰਕਟ ‘ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ।
ਰੈਗੂਲਰ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਪਿਕਟਸ ਅਧੀਨ ਨਿਰਧਾਰਤ ਤਨਖ਼ਾਹ ਸਕੇਲ ਵਿੱਚ ਸੇਵਾਵਾਂ ਰੈਗੂਲਰ ਕਰਨ ਦਾ ਲਾਭ ਦਿੱਤਾ ਜਾਵੇਗਾ।

The post ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ appeared first on Latest News, Breaking News, Crime News, Business News, Punjab News Updates: LiveGeoNews.com.

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ
ਚੰਡੀਗੜ੍ਹ, 5 ਅਕਤੂਬਰ:      ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ  ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

258ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,330 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ , ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 583ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 188 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 1.7 ਕਿਲੋ ਹੈਰੋਇਨ, 2778 ਨਸ਼ੀਲੀਆਂ ਗੋਲੀਆਂ ਅਤੇ 19,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਸਿਰਫ਼ 583 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 82,509 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

The post ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ appeared first on Latest News, Breaking News, Crime News, Business News, Punjab News Updates: LiveGeoNews.com.

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਨੂੰ ਕੀਤਾ ਸਮਨਾਮਿਤ
ਚੰਡੀਗੜ੍ਹ, 5 ਅਕਤੂਬਰ:     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰਿਆਂ ਲਈ ਸੁਰੱਖਿਅਤ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਵਚਨਵਧਤਾ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸਪਲ ਭਵਨ ਵਿਖੇ ‘ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ’ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਖੂਨਦਾਨੀਆਂ, ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਖੂਨ ਕੇਂਦਰਾਂ ਨੂੰ ਸਨਮਾਨਿਤ ਕੀਤਾ।

ਇਸ ਸਮਾਗਮ ਦੌਰਾਨ, ਸਿਹਤ ਮੰਤਰੀ ਨੇ ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਪ੍ਰਤੀ ਮਿਲੀਅਨ ਆਬਾਦੀ ਪਿੱਛੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਦੇਸ਼ ਭਰ ’ਚੋਂ ਤੀਜਾ ਸਥਾਨ ਹਾਸਲ ਕਰਨ ਅਤੇ ਦੁਬਾਰਾ ਖੂਨਦਾਨ ਕਰਨ ਵਾਲੇ ਸਵੈ-ਇੱਛਤ ਦਾਨੀਆਂ’ ਦੀ ਗਿਣਤੀ ਵਿੱਚ ਦੇਸ਼ ਦੀ ਅਗਵਾਈ ਕਰਨ ਲਈ ਪੰਜਾਬ ਦੀ ਸ਼ਾਨਦਾਰ ਪ੍ਰਾਪਤੀ ’ਤੇ ਮਾਣ ਜ਼ਾਹਰ ਕੀਤਾ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕਾਊਂਸਲ ਦਾ ਵਿਸ਼ੇਸ਼ ਯਾਦਗਾਰੀ ਕਿਤਾਬਚਾ ਵੀ ਜਾਰੀ ਕੀਤਾ, ਜਿਸ ਵਿੱਚ ਸੂਬੇ ਦੀਆਂ ਪ੍ਰਮੁੱਖ ਪ੍ਰਾਪਤੀਆਂ, ਵਧੀਆ ਕਾਰਜ-ਪ੍ਰਣਾਲੀਆਂ ਅਤੇ ਖੂਨਦਾਨੀਆਂ ਦੇ ਯੋਗਦਾਨ ਨੂੰ ਦਰਸਾਇਆ ਗਿਆ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਖੂਨ ਸੰਚਾਰ  ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਚਾਰ ਮੁੱਖ ਖੇਤਰਾਂ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਕਾਲਜ ਪੜ੍ਹਦੇ ਹਰੇਕ ਵਿਦਿਆਰਥੀ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਖੂਨਦਾਨ ਕਰਨ ਦਾ ਅਹਿਦ ਲੈਣਾ ਚਾਹੀਦਾ ਹੈ।

ਸਰਗਰਮ ਖੂਨਦਾਨੀਆਂ ਨੂੰ ਇਸ ਨੇਕ ਕਾਰਜ ਲਈ ’ਚੈਂਪੀਅਨ’ ਵਜੋਂ ਅੱਗੇ ਆਉਣ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ, ‘‘ਤੁਸੀਂ ਆਪਣੇ ਨਿਰਸਵਾਰਥ ਕਾਰਜਾਂ ਰਾਹੀਂ ਆਪਣੀ ਵਚਨਬੱਧਤਾ ਸਾਬਤ ਕੀਤੀ ਹੈ। ਹੁਣ ਸਮਾਂ ਆ ਗਿਆ ਹੈ ਕਿ ਤੁਸੀਂ ‘ਸਟਾਰ ਡੋਨਰਜ਼’  ਤੋਂ ’ਸਟਾਰ ਮੋਟੀਵੇਟਰਜ਼’ ਬਣੋ ਤਾਂ ਜੋ  ਹੋਰ ਲੋਕਾਂ,ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਅੱਗੇ ਆਉਣ ਅਤੇ ਜਾਨਾਂ ਬਚਾਉਣ ਲਈ ਪ੍ਰੇਰਿਆ ਜਾ ਸਕੇ।’’

ਇਲਾਕੇ ਵਿੱਚ ਹੈਪੇਟਾਈਟਸ- ਸੀ ਦੇ ਫੈਲਾਅ ’ਤੇ ਚਿੰਤਾ ਪ੍ਰਗਟ ਕਰਦਿਆਂ ਸਿਹਤ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਢੁਕਵੀਂ ਸਕ੍ਰੀਨਿੰਗ, ਵਿਆਪਕ ਟਰੈਕਿੰਗ, ਸਮੇਂ ਸਿਰ ਇਲਾਜ ਅਤੇ ਖੂਨ ਸਬੰਧੀ ਸੁਰੱਖਿਆ ਦੇ ਸਖ਼ਤ ਨਿਯਮਾਂ ਰਾਹੀਂ ਪੰਜਾਬ ਵਿੱਚ ਹੈਪੇਟਾਈਟਸ -ਸੀ ਦੀ ਪਾਜ਼ੇਟਿਵਿਟੀ ਦਰ ਨੂੰ ਰਾਸ਼ਟਰੀ ਔਸਤ ਤੋਂ  ਹੇਠਾਂ ਲਿਆਉਣ ਲਈ ’ਮਿਸ਼ਨ ਮੋਡ’ ਵਿੱਚ ਕੰਮ ਕਰਨ।

ਉਨ੍ਹਾਂ ਦੁਹਰਾਇਆ ਕਿ ਸਰਕਾਰ, ਖੂਨ ਚੜ੍ਹਾਉਣ ਦੀ ਪ੍ਰਕਿਰਿਆ ਨੂੰ ਸੁਰੱਖਿਅਤ ਬਣਾਉਣ ਲਈ ਉੱਨਤ ‘ਨਿਊਕਲੀਕ ਐਸਿਡ ਟੈਸਟਿੰਗ’ (ਐਨਏਟੀ) ਅਤੇ ’ਕੈਮੀਲਿਊਮਿਨੇਸੈਂਸ ਇਮਯੂਨੋਐਸੇ’ (ਸੀਐਲਆਈਏ) ਤਕਨੀਕਾਂ ਨੂੰ ਲਾਗੂ ਕਰ ਰਹੀ ਹੈ ਤਾਂ ਜੋ ਜਾਂਚ ਨਾਲ ਸਬੰਧਤ ‘ਵਿੰਡੋ ਪੀਰੀਅਡ’  ਨੂੰ ਘਟਾਇਆ ਜਾ ਸਕੇ ਅਤੇ ਐੱਚ.ਆਈ.ਵੀ. , ਹੈਪੇਟਾਈਟਸ ਬੀ ਅਤੇ ਹੈਪੇਟਾਈਟਸ -ਸੀ ਵਰਗੀਆਂ ਲਾਗਾਂ ਦੇ ਫੈਲਾਅ ਨੂੰ ਖ਼ਤਮ ਕੀਤਾ ਜਾ ਸਕੇ।

ਸੂਬੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਖੂਨ ਚੜ੍ਹਾਉਣ ਲਈ  ਮਜ਼ਬੂਤ ਢਾਂਚਾ ਤਿਆਰ ਕੀਤਾ ਹੈ, ਜਿਸ ਵਿੱਚ 198 ਲਾਇਸੰਸਸ਼ੁਦਾ ਬਲੱਡ ਸੈਂਟਰ (49 ਸਰਕਾਰੀ, 7 ਫੌਜੀ ਅਤੇ 142 ਨਿੱਜੀ/ਟਰੱਸਟ ਵਲੋਂ ਸੰਚਾਲਿਤ) ਸ਼ਾਮਲ ਹਨ। ਸਾਲ 2025-26 ਦੌਰਾਨ, ਸੂਬੇ ਭਰ ਵਿੱਚ 6583 ਖੂਨਦਾਨ ਕੈਂਪਾਂ ਰਾਹੀਂ ਕੁੱਲ 5,44,167 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸਰਕਾਰੀ ਬਲੱਡ ਸੈਂਟਰਾਂ ਵਿੱਚ ਇਕੱਠੇ ਕੀਤੇ ਗਏ 1,78,382 ਯੂਨਿਟਾਂ ਵਿੱਚੋਂ, 1,77,583 ਯੂਨਿਟ—ਲਗਭਗ 99.6 ਫੀਸਦੀ—ਸਵੈ-ਇੱਛਤ ਖੂਨਦਾਨੀਆਂ ਵੱਲੋਂ ਦਾਨ ਕੀਤੇ ਗਏ ਸਨ।

ਖੂਨਦਾਨ ਬਾਰੇ ਫੈਲੀਆਂ ਗਲਤ ਧਾਰਨਾਵਾਂ ਨੂੰ ਰੱਦ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, ‘‘ਖੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮਜ਼ੋਰੀ ਜਾਂ ਘਾਟ ਨਹੀਂ ਆਉਂਦੀ। ਚੰਗੀ ਸਿਹਤ ਜੀਵਨ ਦਾ ਅਸਲ ਖਜ਼ਾਨਾ ਹੈ ਅਤੇ ਨਿਯਮਤ ਖੂਨਦਾਨ ਨਾ ਸਿਰਫ਼ ਸਾਨੂੰ ਤੰਦਰੁਸਤ ਅਤੇ ਚੁਸਤ-ਦਰੁਸਤ ਰੱਖਦਾ ਹੈ ਸਗੋਂ ਕੀਮਤੀ ਜਾਨਾਂ ਵੀ ਬਚਾਉਂਦਾ ਹੈ। ਆਓ, ਅਸੀਂ ਪੰਜਾਬ ਵਿੱਚ ਨਿਯਮਤ ਸਵੈ-ਇੱਛਤ ਖੂਨਦਾਨ ਨੂੰ ਲੋਕ ਲਹਿਰ ਬਣਾਈਏ।’’

ਸੂਬਾ ਪੱਧਰੀ ਸਨਮਾਨ ਸਮਾਰੋਹ ਦੌਰਾਨ, ਕੋਟਕਪੂਰਾ ਦੇ ‘ਪੀ.ਬੀ.ਜੀ. ਵੈਲਫੇਅਰ ਕਲੱਬ’ ਨੇ ਸਰਕਾਰੀ ਕੇਂਦਰਾਂ ਨੂੰ ਖੂਨ ਦੇ 8,933 ਯੂਨਿਟ ਸਪਲਾਈ ਕਰਨ ਲਈ ਸਵੈ-ਇੱਛਤ ਖੂਨਦਾਨ ਸੰਸਥਾਵਾਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਪੁਰਸ਼ ਦਾਨੀਆਂ ਵਿੱਚ, ਬਠਿੰਡਾ ਦੇ ਸੁਰਿੰਦਰ ਪਾਲ ਨੂੰ 149 ਵਾਰ ਖੂਨਦਾਨ ਕਰਕੇ ਪੰਜਾਬ ਵਿੱਚ ਮੋਹਰੀ ਸਥਾਨ ਪ੍ਰਾਪਤ ਕਰਨ ਜਦੋਂ ਕਿ ਮਹਿਲਾਵਾਂ ਵਿੱਚ 69 ਵਾਰ ਖੂਨ ਦਾਨ ਕਰ ਕੇ ਜਲੰਧਰ ਦੀ ਹਰਵਿੰਦਰ ਕੌਰ ਮੋਹਰੀ ਰਹੀ, ਨੂੰ ਸਨਮਾਨਿਤ ਕੀਤਾ ਗਿਆ।

ਕੁੱਲ ਮਿਲਾ ਕੇ, 17 ਸੈਂਚੁਰੀਅਨ ਪੁਰਸ਼ ਦਾਨੀਆਂ (100 ਤੋਂ ਵਧ ਵਾਰ ਖੂਨ ਦਾਨ ਕਰਨ ਵਾਲੇ), 18 ਮਹਿਲਾ ਦਾਨੀਆਂ (25  ਤੋਂ ਵਧ ਵਾਰ ਖੂਨ ਦਾਨ ਕਰਨ), ਚਾਰ ਵਿਸ਼ੇਸ਼ ਤੌਰ ’ਤੇ ਦਿਵਿਆਂਗ ਦਾਨੀਆਂ, 12 ਸਿੰਗਲ-ਡੋਨਰ ਪਲੇਟਲੇਟ (ਐਸਡੀਪੀ) ਐਪੀਰੇਸਿਸ ਦਾਨੀਆਂ ਅਤੇ ਛੇ ਸਵੈ-ਇੱਛੁਕ ਸੰਗਠਨਾਂ ਨੂੰ ਸਨਮਾਨਿਤ ਕੀਤਾ ਗਿਆ। ਸੇਵਾਮੁਕਤ ਸਿਵਲ ਸਰਜਨ ਡਾ. ਅਜੇ ਬੱਗਾ ਨੂੰ ਸਵੈ-ਇੱਛਤ ਬਲੱਡ ਟ੍ਰਾਂਸਫਿਊਜ਼ਨ ਲਈ ਉਨ੍ਹਾਂ ਦੀਆਂ ਸੇਵਾਵਾਂ ਲਈ ਵੱਕਾਰੀ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਪਟਿਆਲਾ ਅਤੇ ਸੰਗਰੂਰ ਨੂੰ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹੇ ਘੋਸ਼ਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਘੱਟੋ-ਘੱਟ ਡਿਸਕਾਰਡ ਦਰਾਂ, ਸਭ ਤੋਂ ਵੱਧ ਕੰਪੋਨੈਂਟ ਸੈਪਰੇਸ਼ਨ ਅਤੇ ਥੈਲੇਸੀਮੀਆ ਦੇ ਮਰੀਜ਼ਾਂ ਲਈ ਸਮਰਪਿਤ ਸਪਲਾਈ ਪ੍ਰਦਰਸ਼ਿਤ ਕਰਨ ਵਾਲੇ ਖੂਨ ਕੇਂਦਰਾਂ ਨੂੰ ਵੀ ਸਨਮਾਨ ਦਿੱਤੇ ਗਏ। ਟ੍ਰਾਂਸਫਿਊਜ਼ਨ ਮੈਡੀਸਨ ਵਿਭਾਗ ਪੀਜੀਆਈਐਮਆਰ ਚੰਡੀਗੜ੍ਹ ਅਤੇ ਸਰਕਾਰੀ ਮੈਡੀਕਲ ਕਾਲਜ, ਸੈਕਟਰ-32, ਚੰਡੀਗੜ੍ਹ ਨੂੰ ਵੀ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਅਕਾਦਮਿਕ ਸਿਖਲਾਈ ਸਹਾਇਤਾ ਲਈ ਸਨਮਾਨਿਤ ਕੀਤਾ ਗਿਆ।

ਐਚਆਈਵੀ ਕੰਟਰੋਲ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਹਵਾਲਾ ਦਿੰਦਿਆਂ ਮੰਤਰੀ ਨੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ  ਦੇ ਐਚਆਈਵੀ 95- 95-95 ਕੈਸਕੇਡ ਟੀਚਿਆਂ ਤਹਿਤ ਸ਼ਲਾਘਾਯੋਗ ਕਾਰਗੁਜ਼ਾਰੀ ਕਰਨ ਵਾਲੇ ਜ਼ਿਲਿ੍ਹਆਂ ਦਾ ਵੀ ਸਨਮਾਨ ਕੀਤਾ। ਪਠਾਨਕੋਟ ਨੂੰ ’ਸਕਸ਼ਮ ਜ਼ਿਲ੍ਹੇ’ ਵਜੋਂ ਸਨਮਾਨਿਤ ਕੀਤਾ ਗਿਆ, ਜਦੋਂ ਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਕਪੂਰਥਲਾ, ਐਸਏਐਸ ਨਗਰ (ਮੋਹਾਲੀ) ਅਤੇ ਬਠਿੰਡਾ ਨੂੰ ’ਸੁਰੱਖਿਅਤ ਜ਼ਿਲ੍ਹੇ’ ਦਾ ਖਿਤਾਬ ਦਿੱਤਾ ਗਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਲਦੀ ਨਿਦਾਨ, ਤੇਜ਼ ਏਆਰਟੀ ਲਿੰਕੇਜ, ਹਾਈ ਪੇਸ਼ੈਂਟ ਰਿਟੈਂਸ਼ਨ ਅਤੇ ਵਾਇਰਲ ਲੋਡ ਦੇ ਖਾਤਮੇ ਵਿੱਚ ਨਿਰੰਤਰਤਾ ਨੇ ਪੰਜਾਬ ਵਿੱਚ ਏਡਜ਼ ’ਤੇ ਕਾਬੂ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਈ  ਹੈ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿੱਚ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਪ੍ਰੋਜੈਕਟ ਡਾਇਰੈਕਟਰ (ਪੀਐਸਏਸੀਐਸ) ਅਤੇ ਡਾਇਰੈਕਟਰ (ਪੀਐਸਬੀਟੀਸੀ) ਸਾਕਸ਼ੀ ਸਾਹਨੀ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਵਧੀਕ ਪ੍ਰੋਜੈਕਟ ਡਾਇਰੈਕਟਰ (ਪੀਐਸਏਸੀਐਸ) ਡਾ. ਵਿਸ਼ਾਲ ਗਰਗ, ਸੰਯੁਕਤ ਡਾਇਰੈਕਟਰ (ਬੀਟੀਐਸ) ਡਾ. ਸੁਨੀਤਾ ਦੇਵੀ, ਸੰਯੁਕਤ ਡਾਇਰੈਕਟਰ (ਬੀਐਸਡੀ ਡਾ. ਸੁਖਵਿੰਦਰ ਕੌਰ, ਸੰਯੁਕਤ ਡਾਇਰੈਕਟਰ (ਸੀਐਸਟੀ) ਡਾ. ਹਰਪ੍ਰੀਤ ਕੌਰ, ਸੰਯੁਕਤ ਡਾਇਰੈਕਟਰ (ਪ੍ਰੀਵੈਂਸ਼ਨ) ਡਾ. ਮੀਨੂ ਅਤੇ ਸੰਯੁਕਤ ਡਾਇਰੈਕਟਰ (ਆਈਈਸੀ) ਪਵਨ ਰੇਖਾ ਬੇਰੀ ਸ਼ਾਮਲ ਸਨ।

The post ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ  ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਨੂੰ ਕੀਤਾ ਸਮਨਾਮਿਤ appeared first on Latest News, Breaking News, Crime News, Business News, Punjab News Updates: LiveGeoNews.com.