ਓਲੰਪਿਕ ਖੇਡਾਂ ਲਈ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਨੂੰ ਵੀਜ਼ਾ ਨਾ ਦੇਣਾ ਕੇਂਦਰ ਸਰਕਾਰ ਦਾ ਪੱਖਪਾਤੀ ਰਵਈਆ -ਰਮਦਾਸ

Amritsar Politics Punjab

ਅੰਮ੍ਰਿਤਸਰ,4 ਅਗਸਤ

ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ ਨੇ ਕੇਂਦਰ ਸਰਕਾਰ ਵੱਲੋਂ ਓਲੰਪਿਕ ਖੇਡਾਂ ਵੇਖਣ ਲਈ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੂੰ ਪ੍ਰਵਾਨਗੀ ਨਾ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਹ ਕੇਵਲ ਪੰਜਾਬ ਨਾਲ ਹੀ ਨਹੀਂ ਬਲਕਿ ਖੇਡ ਪ੍ਰੇਮੀਆਂ ਲਈ ਵੀ ਵੱਡਾ ਧੱਕਾ ਹੈ।  ਉਹਨਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਓਲੰਪਿਕ ਦਲ ਵਿੱਚ ਖੇਡ ਰਹੇ ਹਨ । ਖਾਸ ਕਰਕੇ ਹਾਕੀ ਟੀਮ ਵਿੱਚ ਪੰਜਾਬੀ ਖਿਡਾਰੀ ਦੀ ਗਿਣਤੀ ਵਰਣਨ ਯੋਗ ਅਤੇ ਕਾਬਿਲ ਏ ਤਾਰੀਫ ਹੈ । ਉਹਨਾਂ ਕਿਹਾ ਕਿ ਇਹ ਟੀਮ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਦੇ ਸਮਰੱਥ ਹੈ ਅਤੇ ਜੇਕਰ ਸਾਡੇ ਪੰਜਾਬ ਦੇ ਮੁੱਖ ਮੰਤਰੀ ਜਾਂ ਸਪੀਕਰ ਅਤੇ ਹੋਰ ਨੇਤਾ ਇਹਨਾਂ ਖੇਡਾਂ ਵਿੱਚ ਪਹੁੰਚਦੇ ਤਾਂ ਇਸ ਨਾਲ ਖਿਡਾਰੀਆਂ ਦੇ ਹੌਸਲੇ ਬੁਲੰਦ ਹੁੰਦੇ ਅਤੇ ਉਹਨਾਂ ਨੂੰ ਖੇਡਣ ਲਈ ਹੋਰ ਬਲ ਮਿਲਦਾ।  ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਰੋੜਾਂ ਰੁਪਏ ਦੇ ਫੰਡ ਖਰਚਣ ਦੇ ਦਮਗਜੇ ਮਾਰਦੀ ਹੈ ਜਦਕਿ ਦੂਸਰੇ ਪਾਸੇ ਖੇਡ ਪ੍ਰੇਮੀ ਵਜੋਂ ਮੁੱਖ ਮੰਤਰੀ ਅਤੇ ਸਪੀਕਰ ਨੂੰ ਓਲੰਪਿਕ ਖੇਡਾਂ ਵੇਖਣ ਅਤੇ ਆਪਣੇ ਦੇਸ਼ ਦੇ ਖਿਡਾਰੀਆਂ ਨੂੰ ਸ਼ਾਬਾਸ਼ ਦੇਣ ਲਈ ਵੀਜਾ ਤੱਕ ਨਹੀ ਦਿੱਤਾ, ਜੋ ਕਿ ਬਹੁਤ ਨਿੰਦਣਯੋਗ ਹੈ ।