ਸੀ.ਜੀ.ਐੱਮ-ਕਮ ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਜੇਲ੍ਹ  ਅਤੇ ਮਾਨਵਤਾ ਬਾਲ ਆਸ਼ਰਮ ਦਾ ਕੀਤਾ ਗਿਆ ਦੌਰਾ

Sri Muktsar Sahib

ਸ੍ਰੀ ਮੁਕਤਸਰ ਸਾਹਿਬ 6 ਜੂਨ
                             ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।
                            ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।
                           ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
                         ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਸੱਕਤਰ ਸਾਹਿਬ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿਖੇ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜੇਕਰ ਕਿਸੇ ਧਿਰ ਦਾ ਮਾਨਯੋਗ ਸੁਪਰੀਮ ਕੋਰਟ ਵਿਚ ਕੇਸ ਲੰਬਿਤ ਹੈ ਤਾਂ ਉਹ ਆਪਣੇ ਝਗੜੇ ਦਾ ਨਿਪਟਾਰਾ ਸਪੈਸ਼ਲ ਲੋਕ ਅਦਾਲਤ ਵਿਚ ਕਰਵਾ ਸਕਦਾ ਹੈ।
ਸੀ.ਜੇ.ਐੱਮ. ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਉਦੇਕਰਨ ਰੋਡ ਸਥਿਤ ਮਾਨਵਤਾ ਬਾਲ ਆਸ਼ਰਮ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਬੱਚਿਆਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ।  ਇਸ ਤੋਂ ਇਲਾਵਾ ਜੱਜ ਸਾਹਿਬ ਨੇ ਉਨ੍ਹਾਂ ਦੀ ਹੱਕਾਂ ਸਬੰਧੀ ਵੀ ਜਾਣਕਾਰੀ ਦਿੱਤੀ ।
                           ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।