ਸ੍ਰੀ ਮੁਕਤਸਰ ਸਾਹਿਬ, 23 ਸਤੰਬਰ
ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਮਾਰਕੀਟ ਕਮੇਟੀ ਗਿਦੜਬਾਹਾ ਦੇ ਚੇਅਰਮੈਨ ਪਿਰਤਪਾਲ ਸ਼ਰਮਾ ਵੱਲੋਂ ਅੱਜ ਹਲਕੇ ਦੇ ਪਿੰਡ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦੀ ਨਵੀਂ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਤੇ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਵਿਕਾਸ ਦੇ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ ਉਹਨਾਂ ਕਿਹਾ ਕਿ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਵੀ ਪਿੰਡਾਂ ਵਿੱਚ ਲਗਾਤਾਰ ਵਿਕਾਸ ਦੇ ਕਾਰਜ ਜਾਰੀ ਹਨ ਇਸੇ ਤਹਿਤ ਅੱਜ ਪਿੰਡ ਸੁਖਨਾ ਅਬਲੂ ਵਿੱਚ ਸਰਕਾਰੀ ਪਸ਼ੂ ਹਸਪਤਾਲ ਦੀ ਨਵੀਂ ਬਣਨ ਵਾਲੀ ਇਮਾਰਤ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ ਜਿਸ ਉੱਪਰ 19 ਲੱਖ 43 ਹਜਾਰ ਰੁਪਏ ਦੀ ਲਾਗਤ ਆਵੇਗੀ।
ਉਹਨਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਸਰਕਾਰ ਯਤਨਸ਼ੀਲ ਹੈ। ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ ਤੇ ਕਾਰਜ ਚੱਲ ਰਹੇ ਹਨ। ਉਹਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਦੀਆਂ ਸਰਕਾਰਾਂ ਨੇ ਲੋਕਾਂ ਦੇ ਭਲੇ ਲਈ ਨਹੀਂ ਸੋਚਿਆ ਸਗੋਂ ਆਪਣੇ ਹਿੱਤਾਂ ਨੂੰ ਪਹਿਲ ਦਿੱਤੀ ਪਰ ਹੁਣ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਇਸ ਮੌਕੇ ਤੇ ਪਿਰਤਪਾਲ ਸ਼ਰਮਾ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਉਨਾਂ ਦੇ ਪਿੰਡ ਵਿੱਚ ਸਰਕਾਰੀ ਪਸ਼ੂ ਹਸਪਤਾਲ ਦੀ ਇਮਾਰਤ ਨਵੀਂ ਬਣਾਈ ਜਾਣ ਦੀ ਲੋੜ ਹੈ, ਜਿਸ ਤੇ ਪੰਜਾਬ ਸਰਕਾਰ ਵੱਲੋਂ 19 ਲੱਖ 43 ਹਜਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਇਸ ਨਾਲ ਨਵੀਂ ਇਮਾਰਤ ਹੁਣ ਬਣਾਈ ਜਾਵੇਗੀ। ਜਿਸ ਦਾ ਲੋਕਾਂ ਨੂੰ ਪੂਰਾ ਲਾਭ ਮਿਲੇਗਾ। ਉਹਨਾਂ ਕਿਹਾ ਕਿ ਗਿੱਦੜਬਾਹਾ ਹਲਕੇ ਵਿੱਚ ਵੱਡੇ ਪੱਧਰ ਤੇ ਵਿਕਾਸ ਦੇ ਕਾਰਜ ਜਾਰੀ ਹਨ।
ਇਸ ਮੌਕੇ ਤੇ ਪਿੰਡ ਵਾਸੀਆਂ ਵੱਲੋਂ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਤੇ ਪਿਰਤਪਾਲ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ ਗਿਆ ਗਿਆ ਤੇ ਪਿੰਡ ਪੁੱਜਣ ਤੇ ਉਹਨਾਂ ਦਾ ਨਿੱਘਾ ਸਵਾਗਤ ਹੋਇਆ।
ਇਸ ਮੌਕੇ ਜਗਮੋਹਨ ਸਿੰਘ ਸੁਖਨਾ, ਕਾਲਾ ਸਿੰਘ, ਬਲਕਰਨ ਸਿੰਘ, ਜੋਗਿੰਦਰ ਸਿੰਘ, ਜਗਸੀਰ ਨੰਬਰਦਾਰ, ਡਾ ਨਿਰਮਲ ਸਿੰਘ, ਪਾਲ ਸੰਧੂ, ਨੇਰੂ ਸੰਧੂ, ਰਛਪਾਲ ਸਿੰਘ, ਰੇਸ਼ਮ ਸਿੰਘ, ਜਸਵਿੰਦਰ ਸਿੰਘ, ਨਰਿੰਦਰ ਸਿੰਘ, ਫੂਲਾ ਸਿੰਘ, ਰਾਜੂ, ਕਾਕੂ ਸਿੰਘ ਤੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਪਿੰਡ ਵਾਸੀ ਵੀ ਹਾਜ਼ਰ ਸਨ।