ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

Politics Punjab Sangrur

ਤਪਾ, 5 ਅਪ੍ਰੈਲ
 ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਲਗਾਤਾਰ ਜਾਰੀ ਹੈ।
ਇਸ ਸਬੰਧੀ ਡਰੱਗਜ਼ ਕੰਟਰੋਲ ਅਫ਼ਸਰ ਬਰਨਾਲਾ ਸ਼੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ
ਪੁਲਿਸ ਵਿਭਾਗ ਬਰਨਾਲਾ ਥਾਣਾ ਸ਼ਹਿਣਾ ਅਤੇ ਥਾਣਾ ਭਦੋੜ ਦੇ ਅਫ਼ਸਰਾਂ ਦੇ ਸਹਿਯੋਗ ਨਾਲ ਤਪਾ, ਸ਼ਹਿਣਾ ਅਤੇ ਭਦੋੜ ਦੇ ਮੈਡੀਕਲ ਸਟੋਰ ਚੈੱਕ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੋਈ ਨਸ਼ੀਲੀ ਦਵਾਈ ਨਹੀਂ ਮਿਲੀ ਪ੍ਰੰਤੂ ਚੈਕਿੰਗ  ਦੌਰਾਨ  4 ਫਰਮਾਂ ਵਿੱਚ ਡਰੱਗਜ਼ ਅਤੇ ਕਾਸਮੈਟਿਕ ਐਕਟ,1940 ਅਤੇ ਰੂਲ 1945 ਦੀਆਂ ਧਾਰਾਵਾਂ ਦੀ ਉਲੰਘਣਾ ਪਾਈ ਗਈ।
ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਚ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਸੂਚਿਤ ਕੀਤਾ ਗਿਆ ਹੈ।

Leave a Reply

Your email address will not be published. Required fields are marked *