ਮੁੱਖ ਮੰਤਰੀ ਤੀਰਥ ਯਾਤਰਾ ਸਕੀਮ-1 ਫਰਵਰੀ ਨੂੰ ਵਿਸ਼ੇਸ਼ ਬੱਸ ਧਰਮਕੋਟ ਤੋਂ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਧਾਰਮਿਕ ਸਥਾਨਾਂ ਲਈ ਹੋਵੇਗੀ ਰਵਾਨਾ

Moga

ਧਰਮਕੋਟ, 27 ਜਨਵਰੀ
           ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਸ਼ੇਸ਼ ਬੱਸ ਮਿਤੀ 1 ਫਰਵਰੀ,2024 ਨੂੰ ਧਰਮਕੋਟ ਤੋਂ ਮਾਤਾ ਨੈਣਾ ਦੇਵੀ-ਸ਼੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਲਈ ਰਵਾਨਾ ਹੋਵੇਗੀ।
 ਐੱਸ.ਡੀ.ਐਮ. ਧਰਮਕੋਟ ਸ਼੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਸਕੀਮ ਤਹਿਤ ਚਲਦੀਆਂ ਇਹਨਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
          ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹਰੇਕ ਹਲਕੇ ਤੋਂ  ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਕੀਤੀਆਂ ਜਾਂਦੀਆਂ ਹਨ।  ਚਾਹਵਾਨ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ । ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।
               ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ ਤੇ ਸ਼ਰਧਾਲੂਆਂ ਵਿੱਚ ਖ਼ੁਸ਼ੀ ਦਾ ਮਹੌਲ ਪਾਇਆ ਜਾ ਰਿਹਾ ਹੈ।