ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਲਗਾਈਆਂ ਜਾ ਰਹੀਆਂ ਹਨ ਮੁਫ਼ਤ ਯੋਗਾ ਕਲਾਸਾਂ-ਜ਼ਿਲ੍ਹਾ ਕੋਆਡੀਨੇਟਰ

Mansa Politics Punjab

ਮਾਨਸਾ, 07 ਨਵੰਬਰ :
ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਜਿਸ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਰਿਹਾ ਹੈ।
ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਵੇਰੇ ਅਤੇ ਸ਼ਾਮ ਨੂੰ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਮੋਬਾਇਲ ਨੰਬਰ ਜਾਂ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਢਲਾਡਾ ਦੇ ਯੋਗਾ ਟ੍ਰੇਨਰ ਸ਼੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੁਢਲਾਡਾ ਵਿਖੇ ਮਾਤਾ ਕਾਲੀ ਦੇਵੀ ਮੰਦਿਰ ਵਿਖੇ ਯੋਗਾ ਦੀਆਂ ਲਗਾਤਾਰ ਕਲਾਸਾਂ ਚੱਲ ਰਹੀਆਂ ਹਨ ਅਤੇ ਇਨ੍ਹਾਂ ਯੋਗ ਕਲਾਸਾਂ ਦਾ ਇਲਾਕਾ ਵਾਸੀ ਬਹੁਤ ਫਾਇਦਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਪੂਰੀ ਤਰ੍ਹਾਂ ਤੰਦਰੁਸਤ ਰਹਿੰਦਾ ਹੈ ਅਤੇ ਯੋਗ ਸਾਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਯੋਗ ਕਰਨ ਵਾਲੇ ਲੋਕਾਂ ਨੂੰ ਬਲੱਡ ਪ੍ਰੈਸ਼ਰ, ਮੋਟਾਪਾ, ਸਰਵਾਈਕਲ, ਜੋੜਾਂ ਦੇ ਦਰਦ, ਬੈਕ ਪੇਨ, ਤਨਾਵ, ਚਿੰਤਾ ਆਦਿ ਹੋਰ ਵੀ ਬਹੁਤ ਸਾਰੇ ਰੋਗਾਂ ਤੋਂ ਲਾਭ ਮਿਲ ਰਿਹਾ ਹੈ।