ਮੈਂ ਅਗਲੀਆਂ ਚੋਣਾਂ ਲਈ ਨਹੀਂ ਸਗੋਂ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਿਹਾ ਹਾਂ-ਮੁੱਖ ਮੰਤਰੀ

Ludhiana

ਕਿਹਾ ਕਿ ਆਮ ਆਦਮੀ ਪਾਰਟੀ ਫੁੱਟ ਪਾਊ ਰਾਜਨੀਤੀ ‘ਚ ਵਿਸ਼ਵਾਸ ਨਹੀਂ ਰੱਖਦੀ ਸਗੋਂ ‘ਕੰਮ ਦੀ ਰਾਜਨੀਤੀ’ ਰਾਹੀਂ ਸਰਬੱਤ ਦੇ ਭਲੇ ਦੇ ਸਿਧਾਂਤ ‘ਤੇ ਕੰਮ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਈਚਾਰਕ ਸਾਂਝ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਸਿਧਾਂਤਾਂ ‘ਤੇ ਆਧਾਰਿਤ ਸਮਾਜ ਅਤੇ ਦੇਸ਼ ਦੀ ਨੀਂਹ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਆਸਥਾ ਦੇ ਤੀਰਥ ਅਸਥਾਨ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਸਮਾਜ ਦੇ ਹਰ ਵਰਗ ਨੂੰ ਵੱਡਾ ਲਾਭ ਹੋ ਰਿਹਾ ਹੈ ਕਿਉਂਕਿ ਉਹ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਬੇਮਿਸਾਲ ਯੋਜਨਾ ਹੈ ਜੋ ਦੇਸ਼ ਵਿੱਚ ਪਹਿਲੀ ਵਾਰ ਕਿਸੇ ਸੂਬੇ ਦੁਆਰਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸ਼ੁਰੂ ਵਿੱਚ ਰੇਲਵੇ ਇਸ ਵਿੱਚ ਅੜਚਣ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਹੁਣ ਮਾਮਲਾ ਸੁਲਝ ਗਿਆ ਹੈ।


ਮੁੱਖ ਮੰਤਰੀ ਨੇ ਲੋਕਾਂ ਨੂੰ ਸਾਡੇ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ, ਸ਼ਹੀਦਾਂ ਅਤੇ ਨਾਇਕਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਕੇਂਦਰ ਬਿੰਦੂ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਬਹਾਦਰ ਅਤੇ ਦੇਸ਼ ਭਗਤ ਲੋਕਾਂ ਨੂੰ ਖੁਸ਼ਹਾਲ ਪੰਜਾਬ ਦੇ ਟੀਚਿਆਂ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ ਜਿਸ ਵਿੱਚ ਗਰੀਬੀ, ਅਨਪੜ੍ਹਤਾ ਅਤੇ ਬੇਰੁਜ਼ਗਾਰੀ ਵਰਗੀਆਂ ਬੁਰਾਈਆਂ ਦੀ ਕੋਈ ਥਾਂ ਨਹੀਂ ਹੈ।


ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਕਰਸ਼ੀ ਜੈਨ, ਆਈ.ਪੀ.ਐਸ. ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲਿਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬ੍ਰਾਸ ਬੈਂਡ ਦੀ ਟੁਕੜੀ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।


ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।