ਜ਼ੀਰਕਪੁਰ/ਬਲਟਾਣਾ, 25 ਅਕਤੂਬਰ, 2024:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਨਿਰੋਗ ਰੱਖਣ ਲਈ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਜ਼ੀਰਕਪੁਰ ਦੇ ਬਲਟਾਣਾ ’ਚ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ।
ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ’ਚ ਡੇਰਾਬੱਸੀ ’ਚ ਵੱਖ- ਵੱਖ ਥਾਵਾਂ ’ਤੇ ਚਲ ਰਹੀਆਂ ਯੋਗਾ ਕਲਾਸਾਂ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਯਤਨਸ਼ੀਲ ਹਨ।
ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਲਈ ਬਾਕਾਇਦਾ ਮਾਹਿਰ ਯੋਗਾ ਕੋਚ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੇਵਲ ਇੱਕ ਫ਼ੋਨ ਕਾਲ ਦੇ ਜ਼ਰੀਏ ਕਿਸੇ ਵੀ ਨਵੀਂ ਥਾਂ ’ਤੇ 25 ਸਾਧਕਾਂ ਦਾ ਗਰੁੱਪ ਫ਼ੋਨ ਨੰ. 76694-00500 ’ਤੇ ਸੰਪਰਕ ਕਰਕੇ ਯੋਗਾ ਟ੍ਰੇਨਰ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਫ਼ੀਸ ਨਹੀਂ ਲਈ ਜਾਂਦੀ।
‘ਸੀ ਐਮ ਦੀ ਯੋਗਸ਼ਾਲਾ’ ਦੇ ਜ਼ੀਰਕਪੁਰ ਦੇ ਬਲਟਾਣਾ ਵਿਖੇ ਟ੍ਰੇਨਰ ਰਮਨ ਨੇ ਦੱਸਿਆ ਕਿ ਗਿੱਲ ਕਾਲੋਨੀ ਬਲਟਾਣਾ ਦੀ ਪਹਿਲੀ ਯੋਗਾ ਕਲਾਸਾਂ ਸਵੇਰੇ 7.20 ਵਜੇ ਤੋਂ ਸ਼ੁਰੂ ਕਰਕੇ ਸਵੇਰੇ 8.20 ਤੱਕ ਹੁੰਦੀ ਹੈ ਅਤੇ ਇਸੇ ਜਗ੍ਹਾ ਹੀ ਦੂਸਰੀ ਕਲਾਸ ਸ਼ਾਮ 4.35 ਤੋਂ 5.35 ਵਜੇ ਤੱਕ ਚਲਾਈ ਜਾਂਦੀ। ਯੋਗਾ ਸੈਸ਼ਨਾਂ ਦਾ ਸਮਾਂ ਲੋਕਾਂ ਦੀਆਂ ਸਹੂਲਤ ਅਨੁਸਾਰ ਲਚਕਦਾਰ ਰੱਖਿਆ ਜਾਂਦਾ ਹੈ ਤਾਂ ਜੋ ਜਿਹੜਾ ਸਮਾਂ ਉਨ੍ਹਾਂ ਦੇ ਬੈਚ ਨੂੰ ਢੁਕਵਾਂ ਲੱਗਦਾ ਹੋਵੇ, ਉਸ ਮੁਤਾਬਕ ਹੀ ਕੋਚ ਨੂੰ ਬੁਲਾ ਲਿਆ ਜਾਵੇ। ਜ਼ੀਰਕਪੁਰ ’ਚ ਬਲਟਾਣਾ ਵਿਖੇ ਯੋਗਾ ਕਲਾਸਾਂ ਦੇ ਟ੍ਰੇਨਰ ਰਮਨ ਅਨੁਸਾਰ ਯੋਗਾ ਸਿਹਤ ਤੰਦਰੁਸਤ ਰੱਖਣ ਲਈ ਕਾਰਗਰ ਸਿੱਧ ਹੋ ਰਿਹਾ ਹੈ। ਯੋਗਾ ਦਾ ਲਗਾਤਾਰ ਅਭਿਆਸ ਸਰੀਰਕ ਤੰਦਰੁਸਤੀ ਦੇ ਨਾਲ ਮਾਨਸਿਕ ਤੰਦਰੁਸਤੀ ਨੂੰ ਵੀ ਯਕੀਨੀ ਬਣਾਉਂਦਾ ਹੈ।
ਗਿੱਲ ਕਾਲੋਨੀ ਬਲਟਾਣਾ, ਜ਼ੀਰਕਪੁਰ ’ਚ ਬਤੌਰ ਟ੍ਰੇਨਰ ਵਜੋਂ ਸੇਵਾਵਾਂ ਦੇ ਰਹੇ ਰਮਨ ਅਨੁਸਾਰ ਯੋਗਾ ਕਲਾਸਾਂ ’ਚ ਸੂਖਮ ਕਿਰਿਅਸ਼ੀਲਤਾ ਅਤੇ ਆਸਣ ਹਰ ਵਰਗ ਦੇ ਲੋਕਾਂ ਨੂੰ ਪੁਰਾਣੀਆਂ ਤੋਂ ਪੁਰਾਣੀਆਂ ਬਿਮਾਰੀਆਂ ਜਿਵੇਂ ਜੋੜਾਂ ਦਾ ਦਰਦ, ਸ਼ੂਗਰ, ਥਾਇਰਾਇਡ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਰਾਹਤ ਦੇਣ ’ਚ ਕਾਮਯਾਬ ਸਿੱਧ ਹੁੰਦਾ ਹੈ।