ਸਵੀਪ ਅਧੀਨ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਹੈ ਤੁਰੰਤ ਨਿਪਟਾਰਾ- ਵਿਨੀਤ ਕੁਮਾਰ

Faridkot

 ਫਰੀਦਕੋਟ 30 ਮਈ () ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖਣ ਲਈ ਵੱਖੋਂ ਵੱਖ ਸੈੱਲ ਬਣਾਏ ਗਏ ਹਨ, ਜੋ ਲਗਾਤਾਰ ਯਤਨਸ਼ੀਲ ਹੈ। ਇਸੇ ਹੀ ਲੜੀ ਤਹਿਤ ਸਵੀਪ ਗਤੀਵਿਧੀਆਂ ਦੇ ਨਾਲ ਨਾਲ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਵੋਟਾਂ ਸਬੰਧੀਆਂ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਵੱਧ ਤੋਂ  ਵੱਧ ਕੰਪਲੇਂਟ ਸੈੱਲ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਵੀਪ ਤਹਿਤ ਹੁਣ ਤੱਕ ਜਿਲ੍ਹਾ ਚੋਣ ਕੰਪਲੇਂਟ ਸੈੱਲ ਤੇ ਨਾਗਰਿਕਾਂ ਵੱਲੋਂ 132 ਸ਼ਿਕਾਇਤਾਂ ਆਈਆਂ ਸਨ, ਜਿੰਨਾਂ ਤੇ ਤੁਰੰਤ ਕਾਰਵਾਈ ਕਰਦਿਆਂ 126 ਸ਼ਿਕਾਇਤਾਂ ਦਾ ਹੱਲ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੀਆਂ 06 ਸ਼ਿਕਾਇਤਾਂ ਤੇ ਕੰਮ ਚੱਲ ਰਿਹਾ ਹੈ ਅਤੇ ਜਲਦੀ ਦੀ ਉਨ੍ਹਾਂ ਦਾ ਵੀ ਨਿਪਟਾਰਾ ਕਰ ਦਿੱਤਾ ਜਾਵੇਗਾ।

ਜਿਲ੍ਹਾ ਚੋਣ ਅਫਸਰ ਨੇ ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਦੱਸਿਆ ਕਿ ਇਲੈਕਸ਼ਨ ਕਮਿਸ਼ਨ ਵੱਲੋਂ 68 ਸ਼ਿਕਾਇਤਾਂ ਅਤੇ ਚੀਫ ਸੈਕਟਰੀ ਦੇ ਦਫਤਰ ਵਿੱਚੋਂ 05 ਸ਼ਿਕਾਇਤਾਂ ਜਿਲ੍ਹੇ ਨਾਲ ਸਬੰਧਤ ਹੋਣ ਕਰਕੇ ਫਾਰਵਰਡ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਈ-ਮੇਲ ਅਤੇ ਦਸਤੀ ਕੰਪਲੇਟ ਸੈੱਲ ਨੂੰ 59 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਜਿੰਨਾਂ ਤੇ ਤੁਰੰਤ ਕਾਰਵਾਈ ਕਰਦਿਆਂ 126 ਸ਼ਿਕਾਇਤਾਂ ਦਾ ਤੁਰੰਤ ਪ੍ਰਭਾਵ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦਾ ਵੀ ਜਲਦੀ ਨਿਪਟਾਰਾ ਕਰ ਦਿੱਤਾ ਜਾਵੇਗਾ।

ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਟੋਲ ਫਰੀ ਨੰਬਰ 1950 ਤੇ ਜਿਲ੍ਹੇ ਦੇ ਲਗਭਗ 256 ਲੋਕਾਂ ਨੂੰ ਵੋਟਾਂ ਨਾਲ ਸਬੰਧਤ ਜਾਣਕਾਰੀ ਦਿੱਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 2024 ਦੌਰਾਨ ਜਿਲ੍ਹਾ ਨਿਵਾਸੀ ਚੋਣਾਂ ਸਬੰਧੀ ਆਪਣੀ ਸ਼ਿਕਾਇਤ ਜਿਲ੍ਹਾ ਕੰਪਲੇਂਟ ਸੈੱਲ ਤੇ ਦਰਜ ਕਰਵਾ ਸਕਦੇ ਹਨ ਜਿਸ ਦੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਲਦ ਕਾਰਵਾਈ ਕੀਤੀ ਜਾਵੇਗੀ।