ਡੇਰਾਬੱਸੀ, 28 ਜੂਨ:
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ”ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਭਾਂਖਰਪੁਰ ਵਿਖੇ ਵਿਸ਼ੇਸ਼ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਭਾਂਖਰਪੁਰ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ/ਮੁਸ਼ਿਕਲਾਂ ਦੇ ਹੱਲ ਲਈ ਲੱਗੇ ਵਿਸੇਸ਼ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਿਕਲਾਂ ਸੁਣੀਆਂ ਅਤੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ।
ਇਸ ਮੌਕੇ ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ ‘ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮਾਨ ਸਰਕਾਰ ਲੋਕਾਂ ਦੇ ਦੁੱਖ-ਸੁੱਖ ਵਿੱਚ ਸਹਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਅਜਿਹੇ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ। ਉਨ੍ਹਾਂ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੇ ਇਸ ਮੌਕੇ ਪਿੰਡ ਵਿੱਚ ਮੌਜੂਦ 35 ਲੱਖ ਰੁਪਏ ਦੀ ਧਰਮਸ਼ਾਲਾ ਲਈ ਉਪਲਬਧ ਗਰਾਂਟ ਨੂੰ ਸਮੇਂ ਸਿਰ ਵਰਤਣ ਲਈ ਆਖਿਆ।
ਇਸ ਮੌਕੇ ਐਸ.ਡੀ.ਐਮ. ਡੇਰਾਬਸੀ ਹਿਮਾਂਸ਼ੂ ਗੁਪਤਾ ਅਤੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ
ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ


