ਫਰੀਦਕੋਟ 3 ਸਤੰਬਰ () ਪਿੰਡ ਬੀਹਲੇਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਸਿਹਤ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਉਥੇ ਹੋਰ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ।
ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੇ ਮੰਗ ਸੀ ਕਿ ਉਨ੍ਹਾਂ ਦੇ ਪਿੰਡ ਵਿੱਚ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਵਿੱਚ ਪੰਚਾਇਤ ਘਰ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਦੇ ਬਣਨ ਨਾਲ ਨਾ ਕੇਵਲ ਪਿੰਡ ਵਾਸੀਆਂ ਨੂੰ ਹੀ ਬਲਕਿ ਆਸ ਪਾਸ ਦੇ ਪਿੰਡਾਂ ਨੂੰ ਵੀ ਬਹੁਤ ਲਾਭ ਮਿਲੇਗਾ।