ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 03 ਨਵੰਬਰ

ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਬੀਤੇ ਦਿਨੀਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਨ ਲਾਈਨ ਮੀਟਿੰਗ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣੂੰ ਕਰਵਾਇਆ ਜਾਵੇ।

ਉਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ 360 ਡਿਗਰੀ ਐਪ ਰਾਹੀ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਅਫਸਰਾਂ ‘ਤੇ ਨਜ਼ਰ ਰੱਖੀ ਜਾਵੇਗੀ। ਉਨਾਂ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਵਿੱਚ ਨਿਯੁਕਤ ਕੀਤੇ ਗਏ ਨੋਡਲ ਅਧਿਕਾਰੀ ਅਤੇ ਕਰਮਚਾਰੀ ਸਰਕਾਰੀ ਛੁੱਟੀਆਂ ਦੌਰਾਨ ਵੀ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਰਹਿਣਗੇ।

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ‘ਤੇ ਸਥਾਪਿਤ ਕੀਤੇ ਕੰਟਰੋਲ ਰੂਮ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਉਕਤ ਅਨੁਸਾਰ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ, ਜਿਵੇ ਕਿ ਜ਼ਿਲ੍ਹਾ ਪੱਧਰ ‘ਤੇ ਡਾ. ਹਰਜੀਤ ਸਿੰਘ ਏ.ਡੀ.ਓ ਮੋਬਾ. ਨੰ: 95696-95598, ਬਲਾਕ ਸ੍ਰੀ ਮੁਕਤਸਰ ਸਾਹਿਬ ਲਈ ਡਾ. ਸ਼ਵਿੰਦਰ ਸਿੰਘ ਏ.ਡੀ.ਓ. ਮੋਬਾ. ਨੰ. 99154-85041, ਬਲਾਕ ਮਲੋਟ ਲਈ ਮੋਬਾ. ਨੰ: 76819-95355, ਬਲਾਕ ਗਿੱਦੜ੍ਹਬਾਹਾ ਲਈ ਮੋਬਾ. ਨੰ: 79866-03352 ਅਤੇ ਬਲਾਕ ਲੰਬੀ ਲਈ ਮੋਬਾ. ਨੰ: 76259-95897 ਮੌਜੂਦ ਹਨ। ਕਿਸਾਨ ਪਰਾਲੀ ਪ੍ਰਬੰਧਨ ਦੀ ਜਾਣਕਾਰੀ ਅਤੇ ਮਸ਼ੀਨਾਂ ਦੀ ਉਪਲੱਬਧਤਾ ਲਈ ਇਨਾਂ ਨੰਬਰਾਂ ‘ਤੇ ਕਿਸੇ ਸਮੇਂ ਵੀ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *