ਜ਼ਿਲ੍ਹਾ ਮੋਗਾ ਦੀਆਂ 166 ਸਹਿਕਾਰੀ ਸਭਾਵਾਂ ਦਾ ਹੋਇਆ ਕੰਪਿਊਟਰੀਕਰਨ

Moga

ਮੋਗਾ, 9 ਜਨਵਰੀ (000) – ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਸਹਿਕਾਰੀ ਅਦਾਰਿਆਂ ਦੇ ਡਿਜ਼ੀਟਲਾਇਜ਼ੇਸ਼ਨ ਕਰਨ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀਆਂ 166 ਸਹਿਕਾਰੀ ਸਭਾਵਾਂ ਨੂੰ ਕੰਪਿਊਟਰ ਦੀ ਸਹੂਲਤ ਨਾਲ ਜੋੜ੍ਹ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਹਿਕਾਰੀ ਸਭਾਵਾਂ ਦਾ ਕੰਪਿਊਟਰੀਕਰਨ ਪੰਜਾਬ ਸਰਕਾਰ ਅਤੇ ਨਾਬਾਰਡ ਦੀ ਸਹਾਇਤਾ ਨਾਲ ਸ਼ੁਰੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ 166 ਸਹਿਕਾਰੀ ਸਭਾਵਾਂ ਦਾ ਕੰਪਿਊਟਰੀਕਰਨ ਹੋਣ ਨਾਲ ਸਭਾਵਾਂ ਦੇ
ਨਿੱਤ ਦਿਨ ਦੇ ਕੰਮਾਂ ਵਿੱਚ ਤੇਜੀ ਅਤੇ ਪਾਰਦਰਸ਼ਤਾ ਆਵੇਗੀ। ਇਸ ਮੌਕੇ ਉਹਨਾਂ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਹਿਕਾਰੀ ਸਭਾਵਾਂ ਨਾਲ ਜੁੜੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਅਤੇ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਇਸ ਸਬੰਧੀ ਅੱਜ ਮਾਨਯੋਗ ਡਿਪਟੀ ਕਮਿਸਨਰ ਮੋਗਾ ਸਰਦਾਰ ਕੁਲਵੰਤ ਸਿੰਘ (ਆਈ.ਏ.ਐੱਸ.) ਜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਡਾ. ਗੁਰਜੋਤ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਮੋਗਾ, ਚਰਨਜੀਤ ਸਿੰਘ ਸੋਹੀ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਮੋਗਾ. ਡੀ.ਡੀ.ਐੱਮ ਨਾਬਾਡ ਅਤੇ ਐੱਮ.ਡੀ ਕੇਂਦਰੀ ਸਹਿਕਾਰੀ ਬੈਂਕ ਮੋਗਾ ਹਾਜਰ ਆਏ।