ਤੀਆਂ ਦਾ ਸਭਿਆਚਾਰਕ ਮੇਲਾ ਕਰਵਾਉਣ ਲਈ ਤਾਲਮੇਲ ਕਮੇਟੀਆਂ ਦਾ ਕੀਤਾ ਗਠਨ

Sri Muktsar Sahib

ਸ੍ਰੀ ਮੁਕਤਸਰ ਸਾਹਿਬ 20 ਅਗਸਤ
                                ਰਾਜ ਪੱਧਰ ਦਾ ਤੀਆਂ ਦਾ ਮੇਲਾ ਕਰਵਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ  ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।
  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਭਲਾਈਆਣਾ ਵਿਖੇ 22 ਅਗਸਤ ਤੋਂ 24 ਅਗਸਤ 2024 ਤੱਕ ਤੀਆਂ ਦਾ ਸਭਿਆਚਾਰਕ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਮੇਲੇ ਦੌਰਾਨ ਪੁਰਾਤਨ ਸਭਿਆਚਾਰਕ ਨੂੰ ਦਰਸਾਉਂਦੀਆਂ ਝਲਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੁਰਾਤਨ ਸਭਿਆਚਾਰਕ ਪ੍ਰਤੀ ਜਾਣਕਾਰੀ ਮਿਲ ਸਕੇ।
ਉਹਨਾਂ ਦੱਸਿਆਂ ਕਿ ਇਸ ਤੀਆਂ ਦੇ ਮੇਲੇ ਦੌਰਾਨ ਗਿੱਧਾ, ਭੰਗੜਾ ਖੇਡਾਂ ਅਤੇ ਬੱਚਿਆਂ ਅਤੇ ਲੜਕੀਆਂ ਦੇ ਮਨੋਰਜਨ ਲਈ ਪੀਘਾਂ, ਝੂਲਿਆਂ ਦਾ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਭਿਆਚਾਰਕ ਮੇਲੇ ਨੂੰ ਨੇਪਰੇ ਚਾੜਣ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਸਰ ਬਾਕੀ ਨਾ ਛੱਡਣ ਅਤੇ ਆਪਸੀ ਤਾਲਮੇਲ ਰੱਖਣ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਡਾ.ਜਗਦੀਪ ਚਾਵਲਾ ਸਿਵਿਲ ਸਰਜਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।