ਮਾਲੇਰਕੋਟਲਾ 29 ਮਾਰਚ:
ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਕਪਤਾਨ ਪੁਲਿਸ ਇੰਨਵੈਸਟੀਗੇਸਨ ਵੈਭਵ ਸਹਿਗਲ ਦੀ ਦੇਖ-ਰੇਖ ਹੇਠ ਸਬ-ਡਵੀਜਨ ਅਹਿਮਦਗੜ੍ਹ ਅਤੇ ਸਬ-ਡਵੀਜਨ ਮਾਲੇਰਕੋਟਲਾ ਵਿਖੇ ਸਮੂਹ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਸਮੇਤ ਭਾਰੀ ਪੁਲਿਸ ਫੋਰਸ ਵਲੋਂ “ਕਾਰਡਨ ਐਂਡ ਸਰਚ ਆਪਰੇਸਨ” ਕੀਤਾ ਗਿਆ, ਇਸ ਕਾਰਵਾਈ ਦੌਰਾਨ ਮਾੜੇ ਅਨਸਰਾਂ/ਸ਼ੱਕੀ ਨਸ਼ਾਂ ਤਸਕਰਾਂ ਅਤੇ ਨਸ਼ਾਂ ਤਸਕਰੀ ਦੇ ਕੇਸਾਂ ਵਿੱਚ ਜਮਾਨਤ ਤੇ ਆਏ ਦੋਸ਼ੀਆਂ ਦੇ ਘਰਾਂ ਵਿੱਚ ਸਰਚ/ਰੇਡ ਕੀਤੀ ਗਈ ।
ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਓਪਰੇਸ਼ਨ ਦੌਰਾਨ ਮੁਹੱਲਾ ਭੂਮਸੀ ਵਿੱਚ ਖਾਸ ਤੌਰ ਆਮ ਪਬਲਿਕ ਦੀ ਮਦਦ ਨਾਲ ਚੈਕਿੰਗ ਕੀਤੀ ਗਈ, ਇਸ ਆਪਰੇਸ਼ਨ ਦੌਰਾਨ ਮਾਲੇਰਕੋਟਲਾ ਸ਼ਹਿਰ ਦੇ ਨਿਵਾਸ਼ੀਆ ਵੱਲੋਂ ਜਿਲ੍ਹਾ ਮਾਲੇਰਕੋਟਲਾ ਪੁਲਿਸ ਨੂੰ ਭਰਭੂਰ ਸਾਥ ਦਿੱਤਾ ਗਿਆ ਅਤੇ ਪੰਜਾਬ ਪੁਲਿਸ ਦੇ ਕੰਮ ਦੀ ਸਲਾਘਾ ਕੀਤੀ ਗਈ, ਇਸ ਤੋਂ ਇਲਾਵਾ ਇਸ ਆਪਰੇਸਨ ਦੌਰਾਨ ਕਈ ਸੱਕੀ ਵਿਅਕਤੀਆਂ ਨੂੰ ਰਾਊਡ ਅੱਪ ਕੀਤਾ ਗਿਆ ਹੈ, ਜਿੰਨਾ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਓਪਰੇਸਨ ਦਾ ਮੁੱਖ ਉਦੇਸ ਨਸ਼ਿਆਂ ਦੀ ਰੋਕਥਾਮ, ਮਾੜੇ ਅਨਸ਼ਰਾਂ ਨੂੰ ਕਾਬੂ ਕਰਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਮਾੜੇ ਅਨਸਰਾਂ ਅਤੇ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਅਜਿਹੀਆਂ ਕੋਸ਼ਿਸ਼ਾਂ ਕੀਤੀਆ ਜਾਣਗੀਆਂ, ਤਾਂ ਜੋ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।