ਜਿਲ੍ਹਾ ਪੱਧਰੀ ਬਾਲ ਭਿੱਖਿਆ ਟਾਸਕ ਫੋਰਸ ਵੱਲੋਂ ਬੱਚਿਆਂ ਦੀ ਕੀਤੀ ਗਈ ਕਾਊਸਲਿੰਗ

Punjab

ਸ੍ਰੀ ਮੁਕਤਸਰ ਸਾਹਿਬ,7 ਮਈ
                ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ. ਹਰਪ੍ਰੀਤ ਸਿੰਘ ਸੂਦਨ (ਆਈ.ਏ.ਐਸ) ਦੇ ਆਦੇਸ਼ਾਂ ਹੇਠ ਅਤੇ ਉਪ-ਮੰਡਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ (ਪੀ.ਸੀ.ਐਸ) ਦੀ ਯੋਗ ਅਗਵਾਈ ਹੇਠ ਬਾਲ ਭਿੱਖਿਆ ਨੂੰ ਖਤਮ ਕਰਨ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਹਿੱਤ ਜਿਲ੍ਹਾ ਪੱਧਰੀ ਬਾਲ ਭਿੱਖਿਆ ਟਾਸਕ ਫੋਰਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਚੈਕਿੰਗ ਕੀਤੀ ਗਈ।
                 ਇਸ ਟੀਮ ਦੀ ਪ੍ਰਧਾਨਗੀ ਨਾਇਬ ਤਹਿਸੀਲਦਾਰ ਸ. ਕਰਨਵੀਰ ਸਿੰਘ ਮਾਨ (ਸਿਖਲਾਈ ਅਧੀਨ) ਵੱਲੋਂ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਬੱਚਿਆਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ, ਸ੍ਰੀ ਮੁਕਤਸਰ ਸਾਹਿਬ ਦੇ ਆਰਡਰਾਂ ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕੀਤਾ ਗਿਆ। ਬੱਚਿਆਂ ਦੇ ਮਾਪਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਨੂੰ ਲਿਖਿਆ ਗਿਆ। ਇਸ ਦੌਰਾਨ ਰੈਸਕਿਊ ਕੀਤੇ ਗਏ ਬੱਚਿਆਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਕੂਲ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ।
                  ਇਸ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਅਫਸਰ, ਡਾ. ਸ਼ਿਵਾਨੀ ਨਾਗਪਾਲ, ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਕਿਤਾਬ ਦਿੱਤੀ ਜਾਵੇ।
                   ਇਸ ਦੌਰਾਨ ਸ੍ਰੀਮਤੀ ਲਵਪ੍ਰੀਤ ਕੌਰ,ਲੇਬਰ ਇੰਸਪੈਕਟਰ, ਸ੍ਰੀ ਮੁਕਤਸਰ ਸਾਹਿਬ, ਸ. ਅਮਰਜੀਤ ਸਿੰਘ ਮੈਂਬਰ ਬਾਲ ਭਲਾਈ ਕਮੇਟੀ, ਸ੍ਰੀ ਮਨੀਸ਼ ਵਰਮਾ, ਮੈਂਬਰ ਬਾਲ ਭਲਾਈ ਕਮੇਟੀ, ਗੁਰਪੁਨੀਤ ਕੌਰ, ਮੈਂਬਰ ਬਾਲ ਭਲਾਈ ਕਮੇਟੀ, ਸੀਨੀਅਰ ਲੇਡੀ ਸਿਪਾਹੀ ਪ੍ਰਭਜੋਤ ਕੌਰ, ਸੀਨੀਅਰ ਲੇਡੀ ਸਿਪਾਹੀ ਪਵਨਦੀਪ ਕੌਰ 5,ਸ੍ਰੀ ਮਨਜਿੰਦਰ ਸਿੰਘ, ਗਣਿਤ ਅਧਿਆਪਕ, ਡਾ. ਪਵਨਦੀਪ, ਮੈਡੀਕਲ ਅਫਸਰ, ਸ੍ਰੀ ਮੁਕਤਸਰ ਸਾਹਿਬ, ਡਾ. ਸ਼ਿਵਾਨੀ ਨਾਗਪਾਲ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀਮਤੀ ਅਨੂ ਬਾਲਾ, ਬਾਲ ਸੁਰੱਖਿਆ ਅਫਸਰ( ਐਨ. ਆਈ. ਸੀ), ਸ੍ਰੀਮਤੀ ਸੋਹਲਪ੍ਰੀਤ ਕੌਰ, ਬਾਲ ਸੁਰੱਖਿਆ ਅਫਸਰ (ਆਈ. ਸੀ) ਮੈਂਬਰ ਮੌਜੂਦ ਸਨ।