ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼ 

Amritsar

ਅੰਮ੍ਰਿਤਸਰ 3 ਮਈ 2024–

ਸਮਾਜ ਵਿੱਚ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੀਆਂ ਨਿਵੇਕਲੀਆਂ ਕੋਸ਼ਸ਼ਾਂ ਕਰਕੇ ਲੋਕਾਂ ਦੇ ਮਨਾਂ ਵਿੱਚ ਆਪਣੀ ਅਲਗ ਜਗਾ੍ਹ ਬਣਾਉਣ ਵਿੱਚ ਕਾਮਯਾਬ ਹੁੰਦੇ ਹਨ।ਉਹ ਲੋਕ ਆਪਣੇ ਰੋਜ਼ਮਰਾ ਦੇ ਕੰਮਾਂ ਦੇ ਨਾਲ-ਨਾਲ ਸਮਾਜ ਪ੍ਰਤੀ ਵੀ ਆਪਣੀ ਜੁੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਕਾਰਜ਼ਾਂ ਵਿੱਚ ਨਿਰੰਤਰ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ।ਇਸ ਗੱਲ ਦਾ ਪ੍ਰਗਟਾਵਾ ਸਵੀਪ ਗਤੀਵਿਧੀਆਂ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਸਾਈਕਲਿਸਟ ਸ਼੍ਰੀ ਮਨਮੋਹਨ ਸਿੰਘ ਦੀ ਸਾਈਕਲ ਯਾਤਰਾ ਨੂੰ ਅਗਲੇ ਪੜ੍ਹਾਅ ਵੱਲ ਤੋਰਨ ਮੌਕੇ ਕੀਤਾ।ਉਹਨਾਂ ਦੱਸਿਆ ਕਿ ਅਗਾਮੀ ਲੋਕਸਭਾ ਚੋਣਾਂ ਲਈ ਪੰਜਾਬ ਰਾਜ ਵਿੱਚ 1 ਜੂਨ ਨੂੰ ਵੋਟਾਂ ਪਾਈਆਂ ਜਾਣੀਆਂ ਹਨ,ਇਹਨਾਂ ਵੋਟਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲਿਸਟ ਮਨਮੋਹਨ ਸਿੰਘ ਵਲੋਂ ਆਪਣੀ ਵੋਟਰ ਜਾਗਰੂਕਤਾ ਮੁਹਿੰਮ 30 ਮਈ ਨੂੰ ਸੰਗਰੂਰ ਜਿਲ੍ਹੇ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਚਾਰ ਦਿਨਾਂ ਵਿੱਚ ਲੱਗਭਗ 400 ਕਿਲੋਮੀਟਰ ਦਾ ਰਸਤਾ ਤਹਿ ਕਰਕੇ ਉਹ ਗੁਰੁ-ਨਗਰੀ ਪਹੁੰਚੇ ਹਨ।ਉਹਨਾਂ ਕਿਹਾ ਕਿ ਮਨਮੋਹਨ ਸਿੰਘ ਹੁਰਾਂ ਦਾ ਇਹ ਉਪਰਾਲਾ ਸ਼ਲਾਘਯੋਗ ਹੈ ਅਤੇ ਅਜਿਹੇ ਲੋਕ ਸਾਡੇ ਸਮਾਜ ਲਈ ਚਾਣਨ ਮੁਨਾਰਾ ਹਨ,ਜੋ ਪੂਰੇ ਸਮਾਜ ਨੂੰ ਚੰਗੀ ਸੇਧ ਦੇਣ ਦੀ ਪੂਰੀ ਕੋਸ਼ਸ਼ ਕਰ ਰਹੇ ਹਨ।ਉਹਨਾਂ ਕਿਹਾ ਕਿ ਉਹਨਾਂ ਅਗਾਮੀ ਲੋਕਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਲੋਕਸਭਾ ਚੋਣਾਂ ਵਿੱਚ ਹਰ ਵਰਗ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਹਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਕੋਈ ਵੀ ਯੋਗ ਨਾਗਰਿਕ ਜਿਸਦੀ ਉਮਰ 18 ਸਾਲ ਤੋਂ ਉੱਪਰ ਹੈ,ਉਹ 4 ਮਈ ਤੱਕ ਆਪਣੀ ਵੋਟ ਬਣਵਾ ਸਕਦਾ ਹੈ।ਉਹਨਾਂ ਕਿਹਾ ਕਿ ਇਹ ਵੋਟ ਆਨਲਾਈਨ ਵੋਟਰ ਸਰਵਿਸ ਪੋਰਟਲ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਅਪਲਾਈ ਕੀਤੀ ਜਾ ਸਕਦੀ ਹੈ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪ੍ਰਤੀਸ਼ਤ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ,ਤਾਂ ਜੋ ਜ਼ਿਲ੍ਹਾ ਅੰਮ੍ਰਿਤਸਰ ਵਿੱਚ 70 ਪ੍ਰਤੀਸ਼ਤ ਵੋਟਿੰਗ ਦੇ ਆਂਕੜੇ ਨੂੰ ਪਾਰ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਸਾਰੇ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲੰਿਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਈਕਲਿਸਟ ਮਨਮੋਹਨ ਸਿੰਘ ਨੇ ਦੱਸਿਆ ਕਿ ਉਹ ਇਸ ਵੇਲੇ ਪੂਰੇ ਪੰਜਾਬ ਦੀ ਫ਼ੇਰੀ ਤੇ ਹਨ ਅਤੇ ਪਿੰਡਾਂ,ਕਸਬਿਆਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਲਖ਼ ਜਗਾ ਰਹੇ ਹਨ।ਉਹਨਾਂ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਸ਼੍ਰੀਨਗਰ ਤੋਂ ਕੰਨਿਆਕੁਮਾਰੀ ਅਤੇ ਸੁਨਾਮ ਤੋਂ ਲੇਹ ਦੀ ਸਾਈਕਲ ਯਾਤਰਾ ਕਰ ਚੁੱਕੇ ਹਨ।ਉਹਨਾਂ ਦੱਸਿਆ ਕਿ ਉਹਨਾਂ ਅੱਜ ਹੈਰੀਟੇਜ ਸਟਰੀਟ,ਜ਼ਲਿਆਂਵਾਲਾ ਬਾਗ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ),ਕੋਟ ਬਾਬਾ ਦੀਪ ਸਿੰਘ ਵਿਖੇ ਜਾ ਕੇ ਲੋਕਾਂ ਨੂੰ ਵੋਟਾਂ ਲਈ ਜਾਗਰੂਕ ਕੀਤਾ।ਇਸ ਤੋਂ ਪਹਿਲਾਂ ਉਹਨਾਂ ਦਾ ਵੀਰਵਾਰ ਸ਼ਾਮ ਅੰਮ੍ਰਿਤਸਰ ਪਹੁੰਚਣ ਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਸੀ।ਇਸ ਮੌਕੇ ਜ਼ਿਲ੍ਹਾ ਚੋਣ ਤਹਿਸੀਲਦਾਰ ਸ.ਇੰਦਰਜੀਤ ਸਿੰਘ,ਸੌਰਵ ਖੋਸਲਾ,ਪੰਕਜ ਕੁਮਾਰ,ਮੁਨੀਸ਼ ਕੁਮਾਰ ਅਤੇ ਆਸ਼ੂ ਧਵਨ ਵੀ ਹਾਜ਼ਰ ਸਨ।