ਡੀ.ਏ.ਪੀ. ਖਾਦ ਦੀ ਵਰਤੋਂ ਖੇਤੀਬਾੜੀ ਮਾਹਿਰਾਂ ਦੀ ਸਿਫਾਰਸ ਅਨੁਸਾਰ ਹੀ ਕੀਤੀ ਜਾਵੇ– ਮੁੱਖ ਖੇਤੀਬਾੜੀ ਅਫਸਰ

Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ 9 ਨਵੰਬਰ

                           ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ।

                            ਉਨ੍ਹਾਂ ਡੀ. ਏ. ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਆਖਿਆ ਤੇ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ. ਪੀ. ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।   

                             ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ `ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਵਲੋਂ  ਵੱਖ ਵੱਖ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈਜੋ ਕਿ ਵੱਖ-ਵੱਖ ਥਾਵਾਂ `ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਵੇ।

                             ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985,ਇੰਸੈਕਟੀਸਾਈਡ ਐਕਟ 1968ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।