ਡੀ.ਏ.ਪੀ. ਖਾਦ ਦੀ ਥਾਂ ’ਤੇ ਬਦਲਵੀਆਂ ਖਾਦਾਂ ਦੀ ਵਰਤੋ ਅਤੇ ਪਰਾਲੀ ਪ੍ਰਬੰਧਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੇ ਪਿੰਡਾਂ ਦੇ ਦੌਰੇ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 04 ਨਵੰਬਰ

                ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੇ ਮੱਦੇਨਜ਼ਰ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਮੁੱਖ ਖੇਤੀਬਾੜੀ ਅਫਸਰ, ਸ੍ਰੀ ਗੁਰਨਾਮ ਸਿੰਘ ਵੱਲੋ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਭੁੱਲਰ, ਛੱਤੇਆਣਾ ਅਤੇ ਕੋਟਭਾਈ ਪਿੰਡਾਂ ਦੇ ਦੋਰੇ ਕੀਤੇ ਗਏ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋ ਜ਼ਿਲ੍ਹੇ ਅੰਦਰ ਕਣਕ ਦੀ ਫਸਲ ਨੂੰ ਫਾਸਫੋਰਸ ਖੁਰਾਕੀ ਤੱਤ ਦੀ ਪੂਰਤੀ ਲਈ ਸਮੂਹ ਕਿਸਾਨਾਂ ਨੂੰ ਡੀ.ਏ.ਪੀ. ਦੀ ਥਾਂ ਤੇ ਬਦਲਵੀਆਂ ਖਾਦਾਂ ਦੀ ਵਰਤੋ ਕਰਨ ਦੀ ਸਲਾਹ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ, ਐਨ.ਪੀ.ਕੇ. (12:32:16), ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵਰਤੋ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ.ਏ.ਪੀ. ਖਾਦ ਦੀ ਤਰ੍ਹਾਂ ਹੀ 46 ਪ੍ਰਤੀਸ਼ਤ ਫਾਸਫੋਰਸ ਤੱਤ ਹੁੰਦੇ ਹਨ।

ਇਸ ਦੌਰੇ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਵੱਲੋ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਜਿਵੇ ਕਿ ਮਿੱਟੀ ਦੀ ਊਪਜਾਊ ਸ਼ਕਤੀ ਘਟਣਾ, ਮਨੁੱਖੀ ਜੀਵਨ ਅਤੇ ਪਸ਼ੂ-ਪੰਛੀਆਂ ਤੇ ਪ੍ਰਭਾਵ, ਸੜਕੀ ਦੁਰਘਟਨਾਂ ਵਾਪਰਨਾ ਅਤੇ ਦਰੱਖਤਾਂ ਦਾ ਝੁਲਸ ਜਾਣਾ ਆਦਿ ਸਬੰਧੀ ਸੁਚੇਤ ਕਰਦੇ ਹੋਏ ਅਪੀਲ ਕੀਤੀ ਕਿ ਸਰਕਾਰ ਵੱਲੋ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਖੇਤੀ ਮਸ਼ੀਨਾਂ ਦਾ ਵੱਧ ਤੋ ਵੱਧ ਲਾਹਾ ਲੈ ਕੇ ਪਰਾਲੀ ਪ੍ਰਬੰਧਨ ਕੀਤਾ ਜਾਵੇ।  

                ਅੰਤ ਵਿੱਚ ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਤੀਬਾੜੀ ਵਿਭਾਗ ਦਾ ਸਾਥ ਦੇ ਕੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾਂ ਲਗਾ ਕੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਵਿੱਚ ਵੱਡਮੁੱਲਾ ਯੋਗਦਾਨ ਪਾਓ ਅਤੇ ਫਾਸਫੋਰਸ ਖਾਦ ਦੀ ਪੂਰਤੀ ਲਈ ਬਦਲਵੀਆਂ ਖਾਦਾਂ ਦੀ ਵਰਤੋ ਕੀਤੀ ਜਾਵੇ। ਇਸ ਸਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਜਾਂ ਜਾਣਕਾਰੀ ਲਈ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ/ਖੇਤੀਬਾੜੀ ਵਿਕਾਸ ਅਫ਼ਸਰ/ਖੇਤੀਬਾੜੀ ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾਵੇ।

Leave a Reply

Your email address will not be published. Required fields are marked *