ਲੁਧਿਆਣਾ, 13 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ (ਯੂ.ਸੀ.ਐਚ.ਸੀ) ਜਵੱਦੀ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਡਾਕਟਰੀ ਸੇਵਾਵਾਂ, ਜ਼ਰੂਰੀ ਅਤੇ ਗੈਰ-ਜ਼ਰੂਰੀ ਦਵਾਈਆਂ ਦੀ ਉਪਲਬਧਤਾ ਤੋਂ ਇਲਾਵਾ ਹੋਰਨਾਂ ਦੀ ਜਾਂਚ ਕੀਤੀ। ਇਸ ਦੌਰੇ ਵਿੱਚ ਓ.ਪੀ.ਡੀ ਸੇਵਾਵਾਂ ਦੀ ਸਮੀਖਿਆ, ਦਵਾਈਆਂ ਦੀ ਦੁਕਾਨ, ਸਫਾਈ ਅਤੇ ਸੁਧਾਰ ਲਈ ਸੁਝਾਅ ਇਕੱਠੇ ਕਰਨ ਲਈ ਡਾਕਟਰਾਂ, ਸਟਾਫ ਅਤੇ ਮਰੀਜ਼ਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ।
ਡੀ.ਸੀ ਸ੍ਰੀ ਜਤਿੰਦਰ ਜੋਰਵਾਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਡਾਕਟਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਵਾਰਡਾਂ ਵਿੱਚ ਮਰੀਜ਼ਾਂ ਤੋਂ ਮੁਫਤ ਦਵਾਈਆਂ ਦੀ ਉਪਲਬਧਤਾ ਅਤੇ ਸਟਾਫ ਦੇ ਵਿਵਹਾਰ ਬਾਰੇ ਫੀਡਬੈਕ ਵੀ ਇਕੱਤਰ ਕੀਤੀ। ਉਨ੍ਹਾਂ ਨੇ ਇਹ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਕਿ ਮਰੀਜ਼ਾਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।