ਜਲਾਲਾਬਾਦ, ਫਾਜ਼ਿਲਕਾ 27 ਅਪ੍ਰੈਲ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ ਵਿਖ਼ੇ ਪਹੁੰਚ ਕੇ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੇ ਕੰਮ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ |
ਉਨ੍ਹਾਂ ਨੇ ਖਰੀਦ ਏਂਜਸੀਆਂ ਨਾਲ ਬੈਠਕ ਕਰਕੇ ਕਿਸਾਨਾਂ ਤੇ ਆੜਤੀਆਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਨਾਲ ਨਾਲ ਲਿਫਟਿੰਗ ਨੂੰ ਹੋਰ ਵੀ ਤੇਜ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨ ਜਿਵੇ ਹੀ ਕਣਕ ਮੰਡੀ ਵਿਚ ਲੇ ਕੇ ਆਉਂਦਾ ਹੈ ਨਾਲੋ ਨਾਲ ਫਸਲ ਦੀ ਖਰੀਦ ਕਰਵਾਈ ਜਾਵੇ, ਇਸ ਤੋਂ ਇਲਾਵਾ ਮੰਡੀਆਂ ਵਿਚ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਦੀ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ|
ਇਸ ਮੌਕੇ ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ ਅਤੇ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀ ਵੀ ਹਾਜਰ ਸਨ।