ਡਿਪਟੀ ਕਮਿਸ਼ਨਰ ਨੇ ਆਰਟੀਏ, ਸੇਵਾ ਤੇ ਫ਼ਰਦ ਕੇਂਦਰਾਂ ਦਾ ਅਚਨਚੇਤੀ ਦੌਰਾ ਕਰਕੇ ਲਿਆ ਜਾਇਜ਼ਾ

Bathinda

ਬਠਿੰਡਾ, 20 ਜੂਨ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਅੱਜ ਅਚਨਚੇਤੀ ਦਫਤਰ ਆਰਟੀਏ, ਸੇਵਾ ਤੇ ਫ਼ਰਦ ਕੇਂਦਰਾਂ ਦੇ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਈਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਉਣ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸੇਵਾ ਕੇਂਦਰ ਦੇ ਇੰਚਾਰਜ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਵਿਖੇ ਲਾਭਪਾਤਰੀਆਂ ਨੂੰ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦੇ ਫਲੈਕਸ ਬੋਰਡ ਸਮੇਤ ਫ਼ੀਸ ਲਿਸਟ ਢੁੱਕਵੀਆਂ ਥਾਵਾਂ ’ਤੇ ਲਗਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।

ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਫ਼ਰਦ ਕੇਦਰ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਡੀਐਸਐਮ ਨੂੰ ਕਿਹਾ ਕਿ ਫ਼ਰਦ ਕੇਂਦਰ ਵਿਖੇ ਲਾਭਪਾਤਰੀਆਂ ਨੂੰ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦੇ ਫਲੈਕਸ ਬੋਰਡ ਸਮੇਤ ਫ਼ੀਸ ਲਿਸਟ ਢੁੱਕਵੀਆਂ ਥਾਵਾਂ ’ਤੇ ਲਗਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਫ਼ਰਦ ਕੇਂਦਰ ਅੰਦਰ ਟੋਕਨ ਸਿਸਟਮ ਮਸ਼ੀਨ ਲਗਵਾਉਣੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਸ ਜਸਪ੍ਰੀਤ ਸਿੰਘ ਨੇ ਆਰਟੀਏ ਦਫਤਰ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਤੇ ਉਥੋਂ ਦੇ ਰਿਕਾਰਡ ਰੂਮ ਦੀ ਚੈਕਿੰਗ ਵੀ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਿਕਾਰਡ ਨੂੰ ਚੰਗੀ ਤਰ੍ਹਾਂ ਮੇਨਟੇਨ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਦਫਤਰ ’ਚ ਆਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਡੀਐਸਐਮ ਸ਼੍ਰੀ ਲਵਨੀਤ ਅਤੇ ਡੀਐਮ ਸੇਵਾ ਕੇਦਰ ਸ਼੍ਰੀ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।