ਵਿਕਾਸ ਨਾਲ ਜੁੜੇ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮਾਂ ਕਰਵਾਉਣ ਦੀ ਹਦਾਇਤ

Fazilka

ਫਾਜ਼ਿਲਕਾ 1 ਜੁਲਾਈ

 ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਵੱਖ-ਵੱਖ ਵਿਭਾਗਾਂ ਨਾਲ ਬੈਠਕ ਕਰਕੇ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵੱਖ-ਵੱਖ ਸਕੀਮਾਂ ਤਹਿਤ ਵਿਕਾਸ ਕਾਰਜਾਂ ਲਈ ਜਾਰੀ ਗ੍ਰਾਂਟਾਂ ਦੀ ਵਰਤੋਂ ਤੋਂ ਬਾਅਦ ਉਹਨਾਂ ਦੀ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮਾ ਕਰਵਾਈ ਜਾਣ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਗਰਾਂਟਾਂ ਨਾਲ ਵਿਕਾਸ ਪ੍ਰੋਜੈਕਟਾਂ ਨੂੰ ਉੱਚ ਗੁਣਵੱਤਾ ਅਨੁਸਾਰ ਤਿਆਰ ਕਰਵਾਇਆ ਜਾਵੇ ਅਤੇ ਜੇਕਰ ਕਿਤੇ ਵੀ ਗੁਣਵੱਤਾ ਵਿੱਚ ਕੋਈ ਘਾਟ ਰਹੀ ਤਾਂ ਅਜਿਹੀ ਕੁਤਾਹੀ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ ਨਰੇਗਾ ਤਹਿਤ 32 ਲੱਖ 78 ਹਜਾਰ ਦਿਹਾੜੀਆਂ ਸਿਰਜਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਜ਼ਿਲ੍ੇ ਵਿੱਚ ਨਰੇਗਾ ਤਹਿਤ ਇਸ ਸਾਲ 161 ਕਰੋੜ ਰੁਪਏ ਖਰਚ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਪਿਛਲੇ ਸਾਲ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 135 ਕਰੋੜ ਰੁਪਏ ਖਰਚ ਕੀਤੇ ਗਏ ਸਨ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਬਲਾਕ ਵਿਕਾਸ ਅਧਿਕਾਰੀ ਆਪਣੇ ਪੱਧਰ ਤੇ ਵੀ ਪ੍ਰੋਜੈਕਟਾਂ ਦੀ ਮੌਕੇ ਤੇ ਜਾ ਕੇ ਨਿਗਰਾਨੀ ਕਰਨ ਅਤੇ ਯਕੀਨੀ ਬਣਾਉਣ ਕਿ ਸਾਰੇ ਪ੍ਰੋਜੈਕਟ ਤਹਿਤ ਸਮੇਂ ਹੱਦ ਅੰਦਰ ਪੂਰੇ ਹੋਣ।

 ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਕੇਸ਼ ਕੁਮਾਰ ਪੋਪਲੀ ਅਤੇ ਡੀਡੀਪੀਓ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਬਲਾਕ ਵਿਕਾਸ ਅਫਸਰ ਕੇਵਲ ਕੁਮਾਰ ਅਤੇ ਗਗਨਦੀਪ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।