ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲੇ ਅੰਦਰ ਵਿਕਾਸ ਕਾਰਜ ਜਾਰੀ-ਦਾਣਾ ਮੰਡੀ ਵਿਖੇ ਬਣਾਇਆ ਨਵਾਂ ਸ਼ੈੱਡ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੀਤਾ ਸਮਰਪਿਤ

Politics Punjab

ਬਟਾਲਾ, 16 ਅਪ੍ਰੈਲ (     ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਦਾਣਾ ਮੰਡੀ ਬਟਾਲਾ ਵਿਖੇ ਨਵਾਂ ਸ਼ੈੱਡ ਬਣਾਇਆ ਗਿਆ ਹੈ, ਜਿਸ ਦੇ ਬਣਨ ਨਾਲ ਮਜ਼ਦੂਰਾਂ ਤੇ ਕਿਸਾਨਾਂ ਨੂੰ ਫਸਲ ਦੇ ਸੀਜ਼ਨਾਂ ਦੌਰਾਨ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ, ਬਲਬੀਰ ਸਿੰਘ ਬਿੱਟੂ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਗੁਰਜੀਤ ਸਿੰਘ, ਮਾਸਟਰ ਤਿਲਕ ਰਾਜ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪਰਮਜੀਤ ਸਿੰਘ, ਅਵਤਾਰ ਸਿੰਘ ਕਲਸੀ, ਮਨਜੀਤ ਸਿੰਘ ਬੁਮਰਾਹ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜ੍ਹਤੀ ਆਦਿ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨਾਂ ਦੀ 24 ਘੰਟੇ ਹਮੇਸ਼ਾ ਇਹੀ ਕੋਸ਼ਿਸ ਰਹਿੰਦੀ ਹੈ ਕਿ ਬਟਾਲਾ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨਾਂ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਿਆਂ ਕੀਤਾ ਗਿਆ। ਸ਼ਹਿਰ ਅੰਦਰ ਖੂਬਸੂਰਤ ਪਾਰਕ ਉਸਾਰੇ ਗਏ ਹਨ। ਸ਼ਹਿਰ ਵਿਚਲੇ ਚੌਕਾਂ ਨੂੰ ਚੌੜਿਆਂ ਕੀਤਾ ਗਿਆ ਹੈ, ਜਿਸ ਨਾਲ ਟਰੈਫਿਕ ਦੀ ਸਮੱਸਿਆ ਵਿੱਚ ਰਾਹਤ ਮਿਲੀ ਹੈ। ਲੋਕਾਂ ਦੀ ਸਹੂਲਤ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈ, ਜਿਸ ਦਾ ਬਹੁਤ ਜਲਦ ਉਦਘਾਟਨ ਕੀਤਾ ਜਾ ਰਿਹਾ ਹੈ। ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਨਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ।

ਉਨਾਂ ਅੱਗੇ ਦੱਸਿਆ ਕਿ ਕਰੀਬ 24 ਸਾਲ ਬਾਅਦ ਇਪੰਰਵਮੈਂਟ ਟਰੱਸਟ ਬਟਾਲਾ ਦੀ ਮਲਕੀਅਤ ਵਾਲੀ ਕਾਲੋਨੀ ਨੇੜੇ ਹੰਸਲੀ ਪੁਲ ਦਾ ਵਿਕਾਸ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ 15 ਏਕੜ ਦੀ ਕਾਲੋਨੀ ਵਿੱਚ ਕਰੀਬ 15-20 ਕਰੋੜ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।  ਉਨਾਂ ਅੱਗੇ ਦੱਸਿਆ ਕਿ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਨੇੜੇ ਸ਼ਾਨਦਾਰ ਟਾਵਰ ਕਲਾਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਵਿਚਲੀਆਂ ਸੜਕਾਂ ਦੇ ਕਿਨਾਰਿਆਂ ਤੋਂ ਬਿਜਲੀ ਦੇ ਖੰਬਿਆਂ ਤੇ ਟਰਾਂਸਫਰਾ ਨੂੰ ਹਟਵਾ ਕੀਤਾ ਗਿਆ ਹੈ, ਜਿਸ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਇਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਬਟਾਲਾ ਸ਼ਹਿਰ ਨੂੰ ਰਵਾਇਤੀ ਪਾਰਟੀਆਂ ਵਲੋਂ ਵਿਕਾਸ ਪੱਖੋ ਅਣਗੋਲਿਆਂ ਕਰਕੇ ਰੱਖਿਆ ਗਿਆ ਸੀ। ਪਰ ਜਦੋ ਦਾ ਲੋਕਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕੇ ਦਿੱਤਾ ਹੈ, ਉਹ ਦਿਨ ਰਾਤ ਬਟਾਲਾ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ। ਉੁਨਾਂ ਦੁਹਰਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਹਰੇਕ ਵਾਰਡ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ।

Leave a Reply

Your email address will not be published. Required fields are marked *