ਲੁਧਿਆਣਾ, 13 ਮਾਰਚ (000) – ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸਤਿਗੁਰੂ ਨਗਰ ਵਿਖੇ ਆਰ.ਐਮ.ਸੀ. ਰੋਡ ਦੇ ਨਿਰਮਾਣ ਕਾਰਜ਼ਾਂ ਦਾ ਨੀਂਹ ਪੱਥਰ ਰੱਖਿਆ ਗਿਆ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਤਿਗੁਰੂ ਨਗਰ ਦੀਆਂ 3 ਮੇਨ ਗਲੀਆਂ ਅਤੇ 9 ਲਿੰਕ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 1.80 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਸੀ ਅਤੇ ਸਥਾਨਕ ਵਸਨੀਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਸੜਕਾਂ ਦੇ ਪੁਨਰ ਨਿਰਮਾਣ ਨਾਲ ਆਵਾਜਾਈ ਸੁਖਾਵੀਂ ਹੋਵੇਗੀ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।