ਸ੍ਰੀ ਮੁਕਤਸਰ ਸਾਹਿਬ, 3 ਮਾਰਚ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਾਟਵਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਅਕਾਲਗੜ੍ਹ ਵਿਖੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਵਿਕਾਸ ਦੇ ਕੰਮਾਂ ਲਈ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਸੀ ਕਿ ਪਿੰਡ ਦੀਆਂ ਕੱਚੀਆਂ ਰਹਿੰਦੀਆਂ ਗਲੀਆਂ ਨੂੰ ਪੱਕਾ ਕਰਵਾਇਆ ਜਾਵੇ ਅਤੇ ਅੱਜ ਇਨ੍ਹਾਂ ਗਲੀਆਂ ਨੂੰ ਪੱਕਾ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਦੀ ਕੋਈ ਵੀ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆ ਮੀਡੀਆ ਇੰਚਾਰਜ਼ ਸ੍ਰੀ ਰਮੇਸ਼ ਅਰਨੀਵਾਲਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼ਹਿਰਾਂ ਅਤੇ ਪਿੰਡਾਂ ਲਈ ਗਰਾਂਟਾਂ ਜਾਰੀ ਕਰਕੇ ਗਲੀਆਂ, ਸੜਕਾਂ, ਖੇਡ ਗਰਾਊਂਡ, ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਲਈ ਵਧੀਆ ਸਕੂਲ ਬਣਾਏ ਜਾ ਰਹੇ ਹਨ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।