ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਅਤੇ ਵਿਸ਼ਵ ਏਡਜ ਦਿਵਸ ਮਨਾਇਆ ਗਿਆ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ

ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜ਼ਿਲ੍ਹਾ ਰਿਸੋਰਸ ਸੈਂਟਰ ਵਿਖੇ ਅਪੰਗ ਬੱਚਿਆ ਨਾਲ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ।

ਇਸ ਮੌਕੇ ਡਾ. ਗਗਨਦੀਪ ਕੌਰ ਵੱਲੋਂ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਅਤੇ ਮੈਨੇਜਮੈਂਟ ਦਾ ਤਹਿ ਦਿਲੋਂ ਧੰਨਵਾਦ ਕਰਦੇ ਕਿਹਾ ਕਿ ਬੱਚਿਆਂ ਵੱਲੋਂ ਜੋ ਵੀ ਪ੍ਰੋਗਰਾਮ ਕੀਤਾ ਗਿਆ ਹੈ, ਉਸ ਦੀ ਜਿੰਨ੍ਹੀ ਵੀ ਸ਼ਲਾਘਾ ਕੀਤੀ ਜਾਵੇ ਉਨ੍ਹੀਂ ਹੀ ਘੱਟ ਹੈ ਕਿਉਂਕਿ ਇਹਨਾਂ ਵਿੱਚ ਉਹ ਕਾਬਲੀਅਤ ਹੈ ਜੋ ਆਮ ਮਨੁੱਖ ਵਿੱਚ ਵੀ ਹੋਣੀ ਅਸੰਭਵ ਹੈ। ਉਨ੍ਹਾਂ ਵੱਲੋਂ ਡਿਸੇਬਲਿਟੀ ਐਕਟ 1995 ਸਬੰਧੀ ਵੀ ਜਾਣਕਾਰੀ ਦਿੱਤੀ ਗਈ,  ਇਸ ਮੌਕੇ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਵੀ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।

ਇਸੇ ਤਰ੍ਹਾਂ ਹੀ ਦਫਤਰ ਸਿਵਲ ਸਰਜਨ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਏਡਜ ਦਿਵਸ ਮਨਾਇਆ ਗਿਆ। ਜਿਸ ਦੌਰਾਨ ਅਥਾਰਟੀ ਦੇ ਸਕੱਤਰ – ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਸਾਹਿਬ ਵੱਲੋ ਏਡਜ ਦੇ ਮਾੜੇ ਪ੍ਰਭਾਵਾਂ ਬਾਰੇ ਹਾਜ਼ਰ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਏਡਜ ਲਾਇਲਾਜ ਬਿਮਾਰੀ ਹੈ ਅਤੇ ਇਹ ਕਿਵੇ ਇਕ ਦੂਸਰੇ ਤੋਂ ਫੈਲਦੀ ਹੈ ਅਤੇ ਇਸ ਦੇ ਬਚਾਅ ਸੰਬਧੀ ਵੀ ਵਿਸ਼ਥਾਰਪੂਰਵਕ ਜਾਣਕਾਰੀ ਉਨ੍ਹਾਂ ਵੱਲੋਂ ਦਿੱਤੀ ।

ਇਸ ਤੋ ਇਲਾਵਾ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫਤ ਕਾਨੂੰਨੀ ਸੇਵਾਵਾਂ, ਮੁਆਵਜਾ ਸਕੀਮਾਂ ਅਤੇ 14 ਦਸੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਨਾਂ ਨੇ ਦੱਸਿਆ ਕਿ ਕਿਸੇ ਵੀ ਕਾਨੂੰਨੀ ਸਹਾਇਤਾ ਸਬੰਧੀ ਸਲਾਹ ਮਸ਼ਵਰਾ ਲੈਣ ਲਈ ਕਿਸੇ ਵੀ ਕੰਮ ਵਾਲੇ ਦਿਨ ਆ ਸਕਦੇ ਹਨ ਜਾਂ ਨਾਲਸਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01633-261124 ਅਤੇ ਟੋਲ ਫਰੀ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਸ੍ਰੀ ਸੁਖਮੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ, ਡਾ. ਗੁਰਮੀਤ ਕੌਰ ਭੰਡਾਰੀ, ਡਾ. ਹਰਕੀਰਤਨ ਸਿੰਘ,  ਸ਼੍ਰੀ ਭਗਵਾਨ ਦਾਸ, ਸ੍ਰੀ ਲਾਲ ਚੰਦ, ਜਿਲ੍ਹਾ ਹੈਲ਼ਥ ਇੰਸਪੈਕਟਰ,  ਸ੍ਰੀ  ਰਵੀ ਕੁਮਾਰ, ਸ੍ਰੀ ਰਾਜ ਕੁਮਾਰ ਅਤੇ ਸਮੂਹ ਸਟਾਫ ਅਤੇ ਆਸ਼ਾ ਵਰਕਰ ਵੀ ਹਾਜ਼ਰ ਹੋਏ। 

Leave a Reply

Your email address will not be published. Required fields are marked *