ਮੁਕਤਸਰ ਸਾਹਿਬ, 22 ਜੁਲਾਈ
ਮਾਣਯੋਗ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਜੀਆਂ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੇ ਹੀ ਸੀਨੀਅਰ ਸੰਕੈਡਰੀ ਸਕੂਲਾਂ ਵੱਲੋਂ ਨਸ਼ਿਆ ਦੇ ਖਾਤਮੇ ਲਈ ਸਸਸਸ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਸ੍ਰੀ ਮੁਕਤਸਰ ਸਾਹਿਬ, ਸਸਸਸ (ਕੁੜੀਆਂ) ਗਿੱਦੜਬਾਹਾ, ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ, ਸਸਸਸ ਲੰਬੀ, ਸਸਸਸ (ਕੁੜੀਆਂ) ਮਲੋਟ, ਸਸਸ ਕਾਨਿਆਂਵਾਲੀ, ਸਸਸ ਚੱਕ ਸ਼ੇਰੇਵਾਲਾ, ਸਸਸਸ ਦੋਦਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ ਵਿਖੇ ਨਾਟਕਾਂ ਦੀ ਪੇਸ਼ਕਾਰੀ ਕਰਨਗੇ।
ਇਨ੍ਹਾਂ ਨਾਟਕਾਂ ਦਾ ਉਦੇਸ਼ ਨਾਟਕ ਵਿੱਚ ਭਾਗ ਲੈਣ ਵਾਲੇ ਲਗਭਗ 1500 ਵਿਦਿਆਰਥੀਆਂ ਅਤੇ ਇਸ ਤੋਂ ਕਈ ਗੁਣਾ ਜ਼ਿਆਦਾ ਦਰਸ਼ਕ ਨਸ਼ਿਆ ਵਿਰੁੱਧ ਜਾਗੂਰਕ ਹੋਣਗੇ। ਇਨ੍ਹਾਂ ਨਾਟਕਾਂ ਦੇ ਮੁਕਾਬਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਸੰਜੀਵ ਕੁਮਾਰ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਮਲੋਟ ਨੂੰ ਉਕਤ ਨਾਟਕਾਂ ਲਈ ਜਿਲ੍ਹਾ ਪੱਧਰ ਤੇ ਨੋਡਲ ਅਫਸਰ ਲਗਾਇਆ ਗਿਆ ਹੈ ਅਤੇ ਸ੍ਰੀ ਕਪਿਲ ਸ਼ਰਮਾ, ਡਿਪਟੀ ਡੀ.ਈ.ਓ., ਸ੍ਰੀ ਮੁਕਤਸਰ ਸਾਹਿਬ ਵੱਲੋਂ ਸਾਰੇ ਸੀਨੀਅਰ ਸੰਕੈਡਰੀ ਸਕੂਲਾਂ (ਸਰਕਾਰੀ ਅਤੇ ਪ੍ਰਾਈਵੇਟ) ਵਿੱਚ ਨਾਟਕਾਂ ਦੀ ਤਿਆਰੀ ਕਰਵਾਈ ਗਈ ਹੈ। ਭਾਗ ਲੈਣ ਵਾਲੀਆਂ ਸਾਰੀਆਂ ਨਾਟਕ ਟੀਮਾਂ ਨੂੰ ਪ੍ਰਸ਼ੰਸ਼ਾ ਪੱਤਰ ਜਾਰੀ ਕੀਤੇ ਜਾਣਗੇ। ਮਿਤੀ 23.07.2024 ਨੂੰ ਭਾਗ ਲੈਣ ਵਾਲੀਆਂ 30 ਉਤਮ ਪੇਸ਼ਕਾਰੀ ਕਰਨ ਵਾਲੀਆਂ ਟੀਮਾਂ ਨੂੰ ਸਬ ਡਵੀਜ਼ਨ , ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿੱਖੇ ਮਿਤੀ 01.08.2024 ਨੂੰ ਪੇਸ਼ਕਾਰੀ ਦਾ ਮੌਕਾ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਨਸ਼ਿਆ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਜਿਲ੍ਹਾ ਪ੍ਰਸ਼ਾਸ਼ਨ , ਸ੍ਰੀ ਮੁਕਤਸਰ ਸਾਹਿਬ ਵੱਲੋਂ ਚਲਾਈ ਗਈ ਇਹ ਅਨੌਖੀ ਮੁਹਿੰਮ ਨਸ਼ਿਆਂ ਵਿਰੁੱਧ ਜਾਗਰੁਕਤਾ ਲਈ ਚੰਗੇ ਨਤੀਜੇ ਲੈ ਕੇ ਆਵੇਗੀ।