ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੇ ਖਾਤਮੇ ਤਹਿਤ ਜੈਤੋ ਵਿਖੇ ਕੀਤੀ ਚੈਕਿੰਗ

Faridkot Politics Punjab

ਫਰੀਦਕੋਟ 27 ਅਗਸਤ,

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਨਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਆਉਟਰੀਚ ਵਰਕਰ ਨੇਹਾ ਰਾਣੀ ਅਤੇ ਪੁਲਿਸ ਵਿਭਾਗ ਤੋਂ ਜਸਵੰਤ ਸਿੰਘ, ਮਨਪ੍ਰੀਤ ਕੌਰ ਅਤੇ ਟ੍ਰੈਫਿਕ ਪੁਲਿਸ ਵੱਲੋਂ ਜੈਤੋਂ ਵਿਖੇ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ।  

ਚੈਕਿੰਗ ਦੇ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਅਤੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣ ਕਾਨੂੰਨੀ ਜੁਰਮ ਹੈ। ਉਹਨਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ। ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਨੰਬਰ ਗੁਪਤ ਰੱਖਿਆ ਜਾਵੇਗਾ।