ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਸਮੱਸਿਆਵਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼

Fazilka

ਫਾਜ਼ਿਲਕਾ 20 ਜੂਨ 2024……ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਵੱਲੋਂ ਬੀਤੇ ਦਿਨੀਂ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਸਖਤ ਨਿਰਦੇਸ਼ ਦਿੱਤੇ ਗਏ ਸਨ। ਜਿਸ ਦੇ ਤਹਿਤ ਵੀਰਵਾਰ ਨੂੰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਲਾਲ ਕੁੰਡਲ ਨੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ | 

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਵੱਲੋਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਪੱਤਰ ਲਿਖ ਕੇ ਸਵੇਰੇ 10 ਤੋਂ 12 ਵਜੇ ਤੱਕ ਆਪਣੇ ਦਫ਼ਤਰ ਵਿੱਚ ਰਹਿ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੁਪਹਿਰ 10 ਤੋਂ 12 ਵਜੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ’ਤੇ ਹੀ ਹੱਲ ਵੀ ਕੀਤੀਆਂ।