ਅਬੋਹਰ 2 ਮਈ
ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਲੋਕ ਸਭਾ ਚੋਣਾਂ 2024 ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਖੇਤਰਾਂ ਦੀਆਂ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਇੱਥੇ ਸੁਰੱਖਿਆ ਸਥਿਤੀ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਟਰਾਂਗ ਰੂਮ ਵੇਖੇ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਤੇ ਹਰ ਗਤੀਵਿਧੀ ਸੀਸੀ ਟੀਵੀ ਕੈਮਰੇ ਦੀ ਨਿਗਰਾਨੀ ਹੇਠ ਹੋਵੇਗੀ ਅਤੇ ਇੱਥੇ ਤਿੰਨ ਪਰਤੀ ਸੁਰੱਖਿਆ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਬੋਹਰ ਵਿਧਾਨ ਸਭਾ ਹਲਕੇ ਦੀ ਗਿਣਤੀ ਡੀਏਵੀ ਬੀ ਐਡ ਕਾਲਜ ਅਬੋਹਰ ਵਿਖੇ ਅਤੇ ਬਲੂਆਣਾ ਵਿਧਾਨ ਸਭਾ ਹਲਕੇ ਦੀ ਗਿਣਤੀ ਡੀਏਵੀ ਕਾਲਜ ਦੇ ਆਡੀਟੋਰੀਅਮ ਵਿਖੇ ਹੋਵੇਗੀ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਸਹਾਇਕ ਰਿਟਰਨਿੰਗ ਅਫਸਰ ਬੱਲੂਆਣਾ ਸ਼੍ਰੀ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਵੀ ਹਾਜ਼ਰ ਸਨ।