ਫਾਜ਼ਿਲਕਾ 29 ਮਈ 2024….
4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਨੂੰ ਦੇਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਰਾਕੇਸ਼ ਕੁਮਾਰ ਪੋਪਲੀ ਵੀ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਚੋਣ ਕਮਿਸ਼ਨ ਦੀਆਂ ਸਪਸ਼ੱਟ ਹਦਾਇਤਾਂ ਹਨ ਕਿ ਜਾਰੀ ਹਦਾਇਤਾਂ ਦੇ ਉਲਟ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਚੋਣ ਜਾਬਤੇ ਦੇ ਖਿਲਾਫ ਵਿਚਰਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੁਹਰਾਇਆ ਕਿਹਾ ਕਿ ਮਾਡਲ ਕੋਡ ਆਫ ਕੰਡਕਟ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਮੁਕੰਮਲ ਕਰਨ ਲਈ ਸਮੂਹ ਪਾਰਟੀਆਂ ਦੇ ਸਹਿਯੋਗ ਦੀ ਮੰਗ ਵੀ ਕੀਤੀ।
ਜ਼ਿਲ਼੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਇੱਥੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਹਨਾਂ ਨੂੰ ਆਖਰੀ 72 ਘੰਟੇ ਅਤੇ 48 ਘੰਟੇ ਦੌਰਾਨ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਉਹਨਾਂ ਨੇ ਦੱਸਿਆ ਕਿ ਚੋਣ ਪ੍ਰਚਾਰ 30 ਮਈ ਸ਼ਾਮ 6 ਵਜੇ ਤੋਂ ਬੰਦ ਹੋ ਜਾਵੇਗਾ ਕਿ ਉਸ ਤੋਂ ਬਾਅਦ ਜਨਤਕ ਸਭਾ ਜਾਂ ਰੈਲੀ ਕਰਨ ਤੇ ਪਾਬੰਦੀ ਹੋਵੇਗੀ। ਇਸੇ ਤਰਾਂ ਉਹਨਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਚੋਣਾਂ ਵਾਲੇ ਦਿਨ ਪੋਲਿੰਗ ਬੂਥ ਤੋਂ 200 ਮੀਟਰ ਦੇ ਘੇਰੇ ਤੋਂ ਦੂਰ ਹੀ ਉਹ ਆਪਣਾ ਬੂਥ ਸਥਾਪਤ ਕਰ ਸਕਦੇ ਹਨ ਉਹਨਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ।