ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ  ਸ਼ੁਰੂਆਤ

Sri Muktsar Sahib

ਸ੍ਰੀ ਮੁਕਤਸਰ ਸਾਹਿਬ  1 ਜੁਲਾਈ
      ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ 30 ਸਤੰਬਰ 2024 ਤੱਕ ਵਾਤਾਵਰਨ ਬਚਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ।
                              ਇਸ ਮੁਹਿੰਮ ਦੀ  ਪ੍ਰਧਾਨਗੀ ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ਼  ਸ੍ਰੀ ਮੁਕਤਸਰ ਸਾਹਿਬ ਵਲੋ ਅੱਜ  ਜਿ਼ਲ੍ਹਾ ਕਚਿਹਰੀ ਕੰਪਲੈਕਸ ਤੋਂ ਵੱਖ-ਵੱਖ ਸਥਾਨਾਂ ਉਪਰ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ।
                             ਇਸ ਮੌਕੇ ਮਿਸ ਰੀਤੂ ਗਰਗ ਪਤਨੀ ਸ੍ਰੀ ਰਾਜ ਕੁਮਾਰ ਗਰਗ, ਮੈਡਮ ਗਰੀਸ਼ ਵਧੀਕ ਸੈਸ਼ਨ ਜੱਜ, ਮੈਡਮ ਅੰਮ੍ਰਿਤਾ ਸਿੰਘ ਵਧੀਕ ਸੈਸ਼ਨ ਜੱਜ, ਸ੍ਰੀ ਮਹੇਸ ਕੁਮਾਰ ਵਧੀਕ ਸਿਵਲ ਜੱਜ ਸੀਨਿਅਰ ਡਵੀਜਨ, ਮਿਸ ਗੁਰਪ੍ਰੀਤ ਕੌਰ ਸਿਵਲ ਜੱਜ ਜੁਨੀਅਰ ਡਵੀਜ਼ਨ,  ਸ੍ਰੀ ਅਮਰੀਸ਼ ਕੁਮਾਰ ਸੀ.ਜੀ.ਐਮ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ  ਵਲੋ ਵੀ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ।
   ਸ੍ਰੀ ਰਾਜ ਕੁਮਾਰ, ਜਿਲਾ ਅਤੇ ਸੈਸ਼ਨਜ਼ ਜੱਜ ਨੇ ਆਪਣੇ ਹੱਥਾਂ ਨਾਲ ਕੋਰਟ ਕੰਪਲੈਕਸ ਵਿਖੇ ਰੁੱਖ ਲਗਾਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਉਨ੍ਹਾ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ਤੇ ਕੇਂਦਰਿਤ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ।
                         ਇਸ ਮੌਕੇ ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨਜ ਜੱਜ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ।
                     ਵਾਤਾਵਰਨ ਪ੍ਰਦੂਸ਼ਨ ਦੀ ਸਮਸਿਆ ਦੇ ਹੱਲ ਲਈ 1952 ਵਿਚ ਸੁਯੰਕਤ ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿਚ ਦੁਨੀਆ ਭਰ ਵਿਚ ਪਹਿਲਾ ਵਾਤਾਵਰਨ ਸੰਮੇਲਨ ਆਯੋਜਿਤ ਕੀਤਾ ਗਿਆ ਸੀ।
                    ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ, ਸ੍ਰੀ ਮੁਕਤਸਰ ਸਾਹਿਬ ਨੇ ਦਸਿਆ ਕਿ ਦਰਖਤਾ ਦੀ ਕਟਾਈ ਕਾਰਨ ਬਾਰਿਸ਼ ਨਹੀਂ ਹੋ ਰਹੀ ਅਤੇ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ ਸਾਡਾ ਸਾਰਿਆ ਦਾ ਫਰਜ ਬਣਦਾ ਹੈ ਬਿਮਾਰੀਆਂ ਤੋਂ ਬਚਾਅ ਲਈ ਵਾਤਾਵਰਣ ਦੀ ਸੰਭਾਲ ਅਤਿ ਜਰੂਰੀ ਹੈ।
                  ਇਸ ਮੌਕੇ ਸ਼੍ਰੀ ਗੁਰਪ੍ਰੀਤ ਸਿੰਘ ਚੌਹਾਨ, ਚੀਫ, ਲੀਗਲ ਏਡ ਡਿਫੈਂਸ ਕਾਉਂਸਲ, ਡਿਪਟੀ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਸਹਾਇਕ, ਲੀਗਲ ਏਡ ਡਿਫੈਂਸ ਕਾਉਂਸਲ ਅਤੇ ਦਫਤਰ ਦੇ ਸਮੂਹ ਸਟਾਫ ਨੇ ਵੀ ਭਾਗ ਲਿਆ।