ਅੰਮ੍ਰਿਤਸਰ 14 ਜੂਨ 2024:– ਸਾਉਣੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵੱਲੋਂ ਮਹਾਰਾਜਾ ਫਾਰਮ ਵੇਰਕਾ ਵਿਖੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ।
ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਵੱਲੋ ਇਸ ਕੈਂਪ ਦਾ ਉਦਘਾਟਨ ਕੀਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਨੇ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਸਾਨਾਂ ਨੂੰ ਜੀ ਆਇਆ ਆਖਿਆ। ਉਹਨਾਂ ਜਿਲੇ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿਲੇ ਵਿੱਚ 1.80 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਣ ਦਾ ਅਨੁਮਾਨ ਹੈ ਜਿਸ ਵਿੱਚੋਂ 1.45 ਲੱਖ ਹਕਟੇਅਰ ਰਕਬਾ ਬਾਸਮਤੀ ਕਿਸਮਾਂ ਹੇਠ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਸਾਉਣੀ ਸੀਜਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ ਬੀਜ ਦਵਾਈਆ ਉਪਲੱਬਧ ਕਰਵਾਈਆਂ ਜਾਣਗੀਆਂ।
ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਮਸ਼ੀਨਰੀ ਪ੍ਰਾਪਤ ਕੀਤੀ ਜਾਵੇ ਅਤੇ ਪਰਾਲੀ ਨੂੰ ਖੇਤ ਤੋਂ ਬਾਹਰ ਕੱਢ ਕੇ ਜਾਂ ਖੇਤ ਵਿੱਚ ਹੀ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ ਅਤੇ ਪਰਾਲੀ ਨੂੰ ਅੱਗ ਨਾ ਬਿਲਕੁਲ ਨਾ ਲਗਾਈ ਜਾਵੇ। ਉਹਨਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ।
ਵੱਖ-ਵੱਖ ਖੇਤੀ ਮਾਹਿਰਾਂ ਨੇ ਖਾਦਾਂ ਦੀ ਅੰਧਾ ਧੁੰਦ ਵਰਤੋਂ ਨੂੰ ਰੋਕਣ ਲਈ ਉਨਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ ਤੇ ਸਿਫਾਰਸ਼ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਣ ਲਈ ਕਿਹਾ ਅਤੇ ਬੇਲੋੜੀਆਂ ਕੀੜੇਮਾਰ ਦਵਾਈਆਂ ਦੀ ਵਰਤੋਂ ਨੂੰ ਰੋਕਣ ਅਤੇ ਖੇਤੀ ਜਹਿਰਾਂ ਦੀ ਵਰਤੋਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸਲਾਹ ਕਰਨ ਉਪਰੰਤ ਹੀ ਕਰਨ ਲਈ ਕਿਹਾ। ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ ਵਿਭਾਗ, ਕੇ.ਵੀ.ਕੇ, ਖਾਦ, ਬੀਜ, ਦਵਾਈਆਂ ਅਤੇ ਸੈਲਫ ਗਰੁਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿੱਚ ਕਿਸਾਨਾਂ ਨੇ ਭਰਭੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਿਲ ਕੀਤੀ।
ਡਾ ਗੁਰਮੀਤ ਸਿੰਘ ਕੇ.ਵੀ.ਕੇ, ਡਾ ਨਰਿੰਦਰ ਪਾਲ ਸਿੰਘ ਇੰਚਾਰਜ ਕਿਸਾਨ ਸਲਾਹਕਾਰ ਕੇਂਦਰ ਅੰਮ੍ਰਿਤਸਰ, ਡਾ: ਰਮਿੰਦਰ ਕੌਰ, ਡਾ: ਆਸਥਾ, ਡਾ: ਅਜੈ ਕੁਮਾਰ ਅਤੇ ਹੋਰਨਾਂ ਖੇਤੀ ਸਾਇੰਸਦਾਨਾਂ ਨੇ ਕਿਸਾਨਾਂ ਨੂੰ ਵੱਖ ਵੱਖ ਵਿਸ਼ਿਆ ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।
ਇਸ ਮੌਕੇ ਬਲਦੇਵ ਸਿੰਘ ਬੱਬੂ, ਚੇਅਰਮੈਂਨ ਮਾਰਕੀਟ ਕਮੇਟੀ ਅਜਨਾਲਾ, ਸਤਪਾਲ ਸਿੰਘ ਸੋਖੀ ਸੈਨੇਟ ਮੈਂਬਰ ਗੁਰੂ ਨਾਨਕ ਦੇਵ ਯੂੀਵਰਸਿਟੀ, ਖੇਤੀਬਾੜੀ ਅਫਸਰ ਹਰਭਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਛੀਨਾਂ, ਰਮਨ ਕੁਮਾਰ, ਸਤਵਿੰਦਰ ਸਿੰਘ ਸੰਧੂ, ਦਿਲਬਾਗ ਸਿੰਘ ਭੱਟੀ, ਸੁਖਰਾਜਬੀਰ ਸਿੰਘ ਗਿੱਲ, ਸੁਖਚੈਨ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਹਰਦੀਪ ਕੌਰ, ਸੁਖਚੈਨ ਸਿੰਘ ਪੀ ਡੀ ਆਤਮਾ, ਖੇਤੀਬਾੜੀ ਵਿਕਾਸ ਅਫਸਰ ਪ੍ਰਭਜੋਤ ਕੌਰ, ਮਨਦੀਪ ਸਿੰਘ ਬੁੱਟਰ, ਪਰਜੀਤ ਸਿੰਘ ਔਲਖ, ਸੁਖਬੀਰ ਸਿੰਘ ਸੰਧੂ, ਗੁਰਜੋਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਔਲਖ, ਗੁਰਪ੍ਰੀਤ ਸਿੰਘ ਬਾਠ, ਰਸ਼ਪਾਲ ਸਿੰਘ, ਗੁਰਜੀਤ ਸਿੰਘ, ਸੰਦੀਪ ਸਿੰਘ, ਹਰਜਿੰਦਰ ਸਿੰਘ, ਸਤਵਿੰਦਰਬੀਰ ਸਿੰਘ, ਹਰਮੀਤ ਸਿੰਘ, ਅਮਰਦੀਪ ਸਿੰਘ, ਖੇਤੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ, ਅਮਰਦੀਪ ਸਿੰਘ, ਦਵਿੰਦਰ ਸਿੰਘ, ਜਸਦੀਪ ਸਿੰਘ, ਪ੍ਰਦੀਪ ਸਿੰਘ, ਹਰਗੁਰਨਾਦ ਸਿੰਘ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਸਤਵੰਤ ਕੌਰ, ਮਨਵਿੰਦਰ ਸਿੰਘ, ਜਸਪਾਲ ਸਿੰਘ, ਹਰਨੇਕ ਸਿੰਘ, ਜਗਦੀਪ ਕੌਰ ਡੀ ਪੀ ਡੀ ਅਤਾਮਾ ਅਤੇ ਸਮੂੰਹ ਸਟਾਫ ਖੇਤੀਬਾੜੀ ਵਿਭਾਗ, ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ। ਇਸ ਮੌਕੇ ਉੱਦਮੀ ਕਿਸਾਨਾਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ।