ਬਟਾਲਾ, 4 ਅਕਤੂਬਰ – ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਠੀਕਰੀਵਾਲ ਉਚਾ ਵਿਖੇ ਨੌਜਵਾਨਾਂ ਨੂੰ ਜਿਮ ਦਾ ਸਮਾਨ, ਵਾਲੀਬਾਲ ਅਤੇ ਕ੍ਰਿਕਟ ਦਾ ਸਮਾਨ ਵੰਡਿਆਂ। ਉਨ੍ਹਾਂ ਕਿਹਾ ਕਿ ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਲਈ ਲਗਾਤਰ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸੇ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ| ਇਸ ਤੋਂ ਇਲਾਵਾ ਬਲਾਕ ਤੇ ਜ਼ਿਲ੍ਹਾ ਪੱਧਰੀ ਖੇਡਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਸਕਣ।

ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪ੍ਰੇਰਦਿਆਂ ਕਿਹਾ ਕਿ ਖੇਡਾਂ ਖੇਡਣ ਨਾਲ ਜਿੱਥੇ ਉਨ੍ਹਾਂ ਨੂੰ ਸਰੀਰਕ ਪੱਖੋਂ ਤੰਦਰੁਸਤੀ ਮਿਲੇਗੀ ਉੱਥੇ ਮਾਨਸਿਕ ਪੱਖੋਂ ਵੀ ਉਹ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਸਡੇ ਇਹ ਨੌਜਵਾਨ ਖਿਡਾਰੀ ਇੱਥੇ ਆਪਣੇ ਪਿੰਡਾਂ ਦੇ ਖੇਡ ਗਰਾਊਂਡਾਂ ਵਿੱਚ ਖੇਡ ਕੇ ਅਗਾਂਹ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਵਿੱਚ ਖੇਡਣਗੇ ਤੇ ਆਪਣੇ ਮਾਪਿਆਂ ਦਾ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਦੇ ਨਾਲ ਨਾਲ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਸਹਿਯੋਗ ਕਰਨਗੇ।

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਨੂੰ ਛੱਡ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ।