ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਕਰਵਾਇਆ ਜਾ ਰਿਹਾ ਹੈ ਕੁਇਜ਼ ਮੁਕਾਬਲਾ

Fazilka

ਫਾਜਿਲਕਾ 23 ਜੁਲਾਈ

ਭਾਸ਼ਾ ਵਿਭਾਗ ਪੰਜਾਬ  ਦੇ ਦਿਸ਼ਾ ਨਿਰਦੇਸ਼ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਜਿਸ ਦੀ ਰਜਿਸਟ੍ਰੇਸ਼ਨ 30 ਜੁਲਾਈ 2024 ਤੱਕ ਗੂਗਲ ਫਾਰਮ (https://forms.gle/maMUSsaeoYz51Lzb8) ਰਾਹੀਂ ਦੁਪਹਿਰ 2 ਵਜੇ ਤੱਕ ਕਰਵਾਈ ਜਾ ਸਕਦੀ ਹੈ।

ਇਸ ਮੁਕਾਬਲੇ ਵਿੱਚ ਪੰਜਾਬੀ ਭਾਸ਼ਾ, ਸਾਹਿਤ ਸਭਿਆਚਾਰਕ ਤੇ ਪੰਜਾਬ ਦੀ ਵਿਰਾਸਤ ਨਾਲ ਜੁੜੇ ਉਬਜੇਕਟਿਵ ਟਾਈਪ  ਪ੍ਰਸ਼ਨ ਪੁਛੇ ਜਾਣਗੇ। ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਵਰਗ: (ੳ) ਮਿਡਲ ਸ਼੍ਰੇਣੀ ਤੱਕ, ਵਰਗ: (ਅ) ਨੌਵੀ ਤੋਂ 12ਵੀਂ ਤੱਕ ਅਤੇ ਵਰਗ: (ੲ) ਬੀ.ਏ./ਬੀ.ਕਾਮ./ਬੀ.ਐੱਸ.ਸੀ. ਅਤੇ ਬੀ.ਸੀ.ਏ. (ਗ੍ਰੈਜੂਏਸ਼ਨ ਤੱਕ) ਭਾਗ ਲੈ ਸਕਦੇ ਹਨ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਨਕਦ ਰਾਸ਼ੀ, ਸਰਟੀਫਿਕੇਟ ਅਤੇ ਕਿਤਾਬਾਂ ਦਿੱਤੀਆਂ ਜਾਣਗੀਆਂ। ਹਰ ਵਰਗ ਲਈ ਇਕ ਸੰਸਥਾਂ ਤੋਂ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭਾਗ ਲੈ ਸਕਦੇ ਹਨ।

ਭੁਪਿੰਦਰ ਓਤਰੇਜਾ (ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ) ਅਤੇ ਪਰਮਿੰਦਰ ਸਿੰਘ ( ਖੋਜ ਅਫ਼ਸਰ, ਫ਼ਾਜ਼ਿਲਕਾ) ਨੇ ਦੱਸਿਆ ਕਿ ਕੁਇਜ਼ ਮੁਕਾਬਲੇ ਸੰਬੰਧੀ ਵਿਭਾਗ ਵੱਲੋਂ ਇਕ ਨਮੂਨਾ ਪੁਸਤਕ ਛਾਪੀ ਗਈ ਹੈ, ਜੋ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਵਿਕਰੀ ਕੇਂਦਰ ਪ੍ਰਬੰਧਕੀ ਕੰਪਲੈਕਸ, ਕਮਰਾ ਨੰ:312, ਦੂਜੀ ਮੰਜ਼ਿਲ, ਫ਼ਾਜ਼ਿਲਕਾ ਤੋਂ ਖਰੀਦੀ ਜਾ ਸਕਦੀ ਹੈ। ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਗ੍ਰੇਜੂਏਸ਼ਨ ਪੱਧਰ ਦੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਜਾਂਦੀ ਹੈ।