ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਬਿਨਾਂ ਲਾਇਸੈਂਸ ਰੱਖਣ ‘ਤੇ ਲਗਾਈ ਪਾਬੰਦੀ

Fatehgarh Sahib Politics Punjab

ਫ਼ਤਹਿਗੜ੍ਹ ਸਾਹਿਬ, 22 ਮਾਰਚ:

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਨੂੰ ਬਿਨਾਂ ਲਾਇਸੈਂਸ ਰੱਖਣ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿੱਚ ਰੱਖਣ ‘ਤੇ ਪਾਬੰਦੀ ਲਗਾਈ ਹੈ। 

ਇਸ ਤੋਂ ਇਲਾਵਾ ਵੇਚੇ ਗਏ ਕੈਪਸੂਲ/ਗੋਲੀਆਂ ਦੇ ਬਿਲ ਆਦਿ ਦਾ ਰਿਕਾਰਡ ਮੇਨਟੇਨ ਕਰਨ ਅਤੇ ਸਿਰਫ ਡਾਕਟਰ ਦੀ ਤਜਵੀਜ਼ ਸਲਿੱਪ ਰਾਹੀਂ ਹੀ ਵੇਚਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਇਹ ਹੁਕਮ ਅ/ਧ 163 ਬੀ.ਐਨ.ਐਸ.ਐਸ. ਅਧੀਨ ਜਾਰੀ ਕੀਤਾ ਗਿਆ ਹੈ। 

ਜਿਕਰਯੋਗ  ਹੈ ਕਿ ਸੀਨੀਅਰ ਕਪਤਾਨ ਪੁਲਿਸ,ਫਤਹਿਗੜ੍ਹ ਸਾਹਿਬ ਦੇ ਦਫਤਰ ਦੇ ਪੱਤਰ ਨੰ. 1490/ਏ.ਸੀ-3 ਮਿਤੀ 23-7-2024 ਰਾਹੀਂ ਬੇਨਤੀ ਕੀਤੀ ਗਈ ਸੀ ਕਿ ਨਸ਼ੇ ਤਸਕਰਾਂ ਖਿਲਾਫ ਐਸ.ਟੀ.ਐਫ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਸਾਹਮਣੇ ਆਇਆ ਹੈ ਕਿ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਦੀ ਵਰਤੋਂ ਲੋਕਾਂ ਵਲੋਂ ਨਸ਼ੇ ਦੇ ਤੌਰ ‘ਤੇ ਕੀਤੀ ਜਾ ਰਹੀ ਹੈ ਇਹ ਸਾਲਟ ਫਿਲਹਾਲ ਐਨ.ਡੀ.ਪੀ.ਐਸ ਐਕਟ ਦੇ ਦਾਇਰੇ ਵਿੱਚ ਨਹੀਂ ਆਉਂਦਾ।  

ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ,ਐਸ.ਟੀ.ਐਫ ਵੱਲੋਂ ਮਿਤੀ 08 ਜੁਲਾਈ 2024 ਨੂੰ ਕੀਤੀ ਗਈ ਕਰਾਇਮ ਮੀਟਿੰਗ ਦੌਰਾਨ ਉਕਤ ਵਿਸ਼ੇ ਨੂੰ ਵਿਚਾਰ ਕੇ ਡਿਪਟੀ ਕਮਿਸ਼ਨਰ ਨਾਲ ਰਾਬਤਾ ਕਰਕੇ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਨੂੰ ਬਿਨਾਂ ਲਾਇਸੰਸ ਰੱਖਣ,ਮੰਨਜੂਰਸੂਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਰੱਖਣ ‘ਤੇ ਪਾਬੰਦੀ ਲਗਾਉਣ, ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਦੇ ਬਿੱਲਾਂ ਆਦਿ ਦਾ ਰਿਕਾਰਡ ਮੈਨਟੇਨ ਕਰਨ ਅਤੇ ਇਹ ਦਵਾਈ ਸਿਰਫ ਡਾਕਟਰ ਵੱਲੋਂ ਦਿੱਤੀ ਗਈ ਸਲਿੱਪ ‘ਤੇ ਹੀ ਵੇਚਣ ਬਾਰੇ ਧਾਰਾ 163 ਬੀ.ਐਨ.ਐਸ.ਐਸ. 2023 ਤਹਿਤ ਹੁਕਮ ਜਾਰੀ ਕਰਨ ਦੀ ਜ਼ਰੂਰਤ ਬਾਰੇ ਕਿਹਾ ਗਿਆ ਹੈ। ਇਹ ਹੁਕਮ 23 ਮਈ, 2025 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *