ਸ੍ਰੀ ਮੁਕਤਸਰ ਸਾਹਿਬ 18 ਦਸੰਬਰ
ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰ ਸੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪ੍ਰੈਸਕ੍ਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।
ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਤੇ ਅਗਲੇਰੀ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 9 ਫਰਵਰੀ 2025 ਤੱਕ ਲਾਗੂ ਰਹਿਣਗੇ।
ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ


