ਮੋਗਾ 22 ਜਨਵਰੀ: ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 29 ਫਰਵਰੀ, 2024 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਉਨਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ


