ਲੁਧਿਆਣਾ, 10 ਜੁਲਾਈ (000) – ਬਾਲ ਭਿੱਖਿਆ ਦੀ ਰੋਕਥਾਮ ਲਈ ਅੱਜ ਖੰਨਾ ਅਤੇ ਲੁਧਿਆਣਾ ਵਿਖੇ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕਰਦਿਆਂ ਇੱਕ ਬੱਚੇ ਨੂੰ ਰੈਸਕਿਊ ਕੀਤਾ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਇਸ ਸਬੰਧੀ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਭਰ ਵਿੱਚ ਬਾਲ ਭਿੱਖਿਆ ਦੀ ਰੋਕਥਾਮ ਲਈ ਅਭਿਆਨ ਚਲਾਇਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਪੈਵੇਲੀਅਨ ਮਾਲ ਚੌਂਕ, ਲੁਧਿਆਣਾ ਵਿਖੇੇ ਰੇਡ ਕੀਤੀ ਗਈ ਜਿੱਥੇ ਇੱਕ ਬੱਚੇ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤ ਨਗਰ ਚੌਂਕ, ਬੱਸ ਸਟੈਂਡ ਅਤੇ ਹੋਰ ਇਲਾਕਿਆਂ ਵਿੱਚ ਵੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਖੰਨਾ ਵਿਖੇ ਬੱਸ ਸਟੈਂਡ, ਲਲਹੇੜੀ ਰੋਡ, ਰੇਲਵੇ ਸਟੇਸ਼ਨ, ਜੀ.ਟੀ.ਬੀ. ਮਾਰਕੀਟ, ਸਮਰਾਲਾ ਚੌਂਕ ਆਦਿ ਥਾਵਾਂ ‘ਤੇ ਵੀ ਅਚਨਚੇਤ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਟਾਸਕ ਫੋਰਸ ਟੀਮ ਵਿੱਚ ਜਿਲ੍ਹਾ ਬਾਲ ਸੁਰੱਖਿਆ ਅਫਸਰ, ਰਸ਼ਮੀ ਦੇ ਨਾਲ ਬਾਲ ਸੁਰੱਖਿਆ ਅਫਸਰ ਅਮਨਦੀਪ ਕੌਰ, ਸਿੱਖਿਆ ਵਿਭਾਗ ਤੋਂ ਹਰਮਿੰਦਰ ਸਿੰਘ ਅਤੇ ਸਟੂਡੈਂਟ ਵੈਲਫੇਅਰ ਸੁਸਾਇਟੀ ਤੋਂ ਦੇਵ ਨਿਰਮਲ ਆਦਿ ਮੈਂਬਰ ਵੀ ਸ਼ਾਮਲ ਸਨ।
ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਅੱਜ ਲੁਧਿਆਣਾ ਤੇ ਖੰਨਾ ‘ਚ ਕੀਤੀ ਗਈ ਚੈਕਿੰਗ


