ਸ੍ਰੀ ਮੁਕਤਸਰ ਸਾਹਿਬ, 4 ਮਾਰਚ:
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਅੱਜ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੁੱਗੀਆਂ ਝੋਪੜੀਆਂ ਵਿਚ ਜਾਕੇ ਇਸ ਮੁਹਿੰਮ ਜਾਇਜ਼ਾ ਲਿਆ ਗਿਆ ਅਤੇ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾ ਪਿਲਾ ਰਹੀਆਂ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ।
ਇਸ ਮੌਕੇ ਉਹਨਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 0-5 ਸਾਲ ਤੱਕ ਦੇ 88103 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ ਸਨ ਜਿਨ੍ਹਾ ਵਿਚੋਂ ਪਹਿਲੇ ਦਿਨ 42145 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਦਿੱਤੀਆਂ ਸਨ ਅਤੇ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੁੰਦਾ ਤੋਂ ਵਾਝੇਂ ਰਹਿ ਗਏ ਬੱਚਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾ ਨੂੰ ਪੋਲੀਓ ਬੂੰਦਾ ਪਿਲਾਈਆਂ ਜਾ ਰਹੀਆਂ ਹਨ। ਇਹ ਮੁਹਿੰਮ ਕੱਲ ਮਿਤੀ 5 ਮਾਰਚ ਨੂੰ ਵੀ ਜਾਰੀ ਰਹੇਗੀ ਤਾਂ ਜੋ 0-5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾ ਪੀਣ ਤੋਂ ਵਾਂਝਾ ਨਾ ਰਹਿ ਸਕੇ ਅਤੇ ਜ਼ੋ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਗਿਆ ਹੈ, ਇਸ ਖਾਤਮੇ ਨੂੰ ਬਰਕਰਾਰ ਰੱਖਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪ੍ਰੋਗਰਾਮ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸੁਪਰਵਿਜ਼ਨ ਕੀਤੀ ਜਾ ਰਹੀ ਹੈ ਅਤੇ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਕਾਰ ਵਲੋਂ ਵਧੀਆ ਕੁਲਾਅਲਟੀ ਦੀ ਪੋਲੀਓ ਵੈਕਸੀਨ ਮੁਹੱਇਆ ਕਰਵਾਈ ਗਈ ਹੈ ਅਤੇ ਇਸ ਵੈਕਸੀਨ ਦਾ ਰੱਖ ਰੱਖਾਅ ਪੂਰੇ ਤਾਪਮਾਨ ਤੇ ਰੱਖਿਆ ਗਿਆ ਹੈ ਜਿਸ ਲਈ ਜਿਲ੍ਹੇ ਵਿਚ ਵੱਖ ਵੱਖ ਥਾਂਵਾਂ ਤੇ 24 ਕੋਲਡ ਸਟੋਰਜ਼ ਪੁਆਇੰਟ ਬਣਾਏ ਗਏ ਸਨ ਜਿੱਥੋਂ ਸਾਰੀਆਂ ਟੀਮਾਂ ਨੂੰ ਵੈਕਸੀਨ ਕੈਰੀਅਰਾਂ ਰਾਹੀਂ ਵੈਕਸੀਨ ਦਿੱਤੀ ਜਾ ਰਹੀ ਹੈ ਤਾਂ ਜੋ ਵੈਕਸੀਨ ਦੀ ਗੁਣਵਤਾ ਬਰਕਰਾਰ ਰੱਖੀ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਸਾਡੇ ਦੇਸ਼ ਵਿਚ ਹੋਏ ਪੋਲੀਓ ਦੀ ਬੀਮਾਰੀ ਦੇ ਹੋਏ ਖਾਤਮੇ ਨੂੰ ਬਰਕਰਾਰ ਰੱਖਣ ਲਈ 0 ਸਾਲ ਤੋ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੁੰਦਾ ਜਰੂਰ ਪਿਲਾਈਆਂ ਜਾਣ ਭਾਵੇ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇ।
ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਦੀਪਕ ਕੁਮਾਰ ਡੀ.ਪੀ.ਐਮ. ਅਤੇ ਸਿਹਤ ਸਟਾਫ ਹਾਜ਼ਰ ਸੀ।