ਸ੍ਰੀ ਮੁਕਤਸਰ ਸਾਹਿਬ 9 ਮਈ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।
ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।
ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ।
ਇਸ ਤੋਂ ਇਲਾਵਾ ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਅਤੇ ਜਾਗਰੂਕਤਾ ਸੈਮੀਨਾਰ


