ਫਾਜ਼ਿਲਕਾ 24 ਜੂਨ
ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਦੋਰਾਨ ਆਮ ਆਦਮੀ ਕਲੀਨਿਕ ਕਿੱਲੀਆ ਵਾਲੀ ਦਾ ਦੌਰਾ ਕੀਤਾ ਅਤੇ ਸਟਾਫ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਕਵਿਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ ਮਿਤੀ 9 ਅਤੇ 23 ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਰਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਜਿਲਾ ਹਸਪਤਾਲ਼ ਫਾਜ਼ਿਲਕਾ , ਅਬੋਹਰ, ਜਲਾਲਾਬਾਦ , 4ਸੀ ਐੱਚ ਸੀ ਪੀ ਐੱਚ ਸੀ ਦੇ ਨਾਲ 23 ਆਮ ਆਦਮੀ ਕਲੀਨਿਕ ਵਿਖੇ 140 ਦੇ ਕਰੀਬ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ।
ਇਸ ਦੌਰਾਨ ਉਨ੍ਹਾਂ ਦੇ ਵਜ਼ਨ , ਬੀ ਪੀ, ਸੁਗਰ, ਅਤੇ ਐੱਚ ਬੀ ਦੀ ਜਾਂਚ ਕੀਤੀ ਗਈ। ਇਸ ਦੋਰਾਨ ਉਹਨਾਂ ਦੇ ਨਾਲ ਡਾਕਟਰ ਸੁਨੀਤਾ ਕੰਬੋਜ, ਡਾਕਟਰ ਆਮਨਾ ਕੰਬੋਜ ਨਾਲ ਸੀ.