ਸ੍ਰੀ ਮੁਕਤਸਰ ਸਾਹਿਬ 6 ਮਾਰਚ
ਸਿਵਲ ਸਰਜਨ ਡਾ ਨਵਜੋਤ ਕੌਰ ਵਲੋਂ ਸੀ.ਐਚ.ਸੀ ਆਲਮਵਾਲਾ ਦਾ ਦੋਰਾ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।ਇਸ ਸਮੇਂ ਉਹਨਾਂ ਨਾਲ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫਸਰ ਅਤੇ ਸੀ.ਐਚ.ਸੀ. ਸਟਾਫ ਮੌਜੂਦ ਸੀ ।
ਇਸ ਮੌਕੇ ਉਹਨਾਂ ਵਲੋਂ ਓਟ ਕਲੀਨਿਕ, ਜੱਚਾ ਬੱਚਾ ਵਾਰਡ, ਡਿਸਪੈਂਸਰੀ,ਦਵਾਈਆਂ ਦਾ ਸਟਾਕ, ਲੈਬ ਦਾ ਨਰਿਖਣ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ ਗਈ ।ਇਸ ਮੌਕੇ ਉਨ੍ਹਾਂ ਬਲਾਕ ਪਬਲਿਕ ਹੈਲਥ ਯੂਨਿਟ ਦੀ ਸੀ.ਐਚ.ਸੀ ਆਲਮਵਾਲਾ ਵਿਖੇ ਨਵੀਂ ਬਣ ਰਹੀ ਇਮਾਰਤ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਇਸ ਇਮਾਰਤ ਨੂੰ ਜਲਦ ਮੁਕੰਮਲ ਕਰਨ ਲਈ ਹਦਾਇਤ ਕੀਤੀ ਗਈ।ਉਹਨਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ।ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ।
ਇਸ ਮੋਕੇ ਡਾ ਪਵਨ ਮਿੱਤਲ ਐਸ.ਐਮ.ਓ., ਡਾ ਸਿੰਪਲ ਕੁਮਾਰ ਐਮ.ਓ., ਡਾ ਇਕਬਾਲ ਸਿੰਘ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਹਾਜ਼ਰ ਸਨ।
ਡਾ.ਨਵਜੋਤ ਕੌਰ ਸਿਵਲ ਸਰਜਨ ਵਲੋਂ ਸੀ.ਐਚ.ਸੀ. ਆਲਮਵਾਲਾ ਦਾ ਕੀਤਾ ਗਿਆ ਦੋਰਾ


