ਸ਼੍ਰੀ ਅਨੰਦਪੁਰ ਸਾਹਿਬ 09 ਮਾਰਚ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਹੋਲਾ ਮਹੱਲਾ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਦੇ ਮੇਲਾ ਖੇਤਰ ਅਤੇ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮੁੱਖ ਮਾਰਗਾਂ ਦੀ ਮੁਕੰਮਲ ਸਫਾਈ ਦੇ ਨਿਰਦੇਸ਼ ਦਿੱਤੇ ਹਨ। ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਲਗਾਤਾਰ ਮੇਲਾ ਖੇਤਰ ਦੇ ਪ੍ਰਬੰਧਾਂ ਦੀ ਨਿਗਰਾਨ ਕਰ ਰਹੇ ਹਨ।
ਸ੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਹਰ ਵਿਭਾਗ ਨੂੰ ਢੁਕਵੇ ਪ੍ਰਬੰਧ ਕਰਨ ਦੇ ਜਾਰੀ ਕੀਤੇ ਨਿਰਦੇਸ਼ਾ ਤਹਿਤ ਨਗਰ ਕੋਂਸਲਾਂ ਦੇ ਕਰਮਚਾਰੀ ਲਗਾਤਾਰ ਮੇਲਾ ਖੇਤਰ ਵਿਚ ਲਗਾਏ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖਰਾ ਇਕੱਠਾ ਕਰਕੇ ਉਸ ਦਾ ਬਣਾਏ ਪਿੱਟ ਵਿੱਚ ਪ੍ਰਬੰਧਨ ਕਰਨਗੇ।
ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਸਮੂਹ ਨਗਰ ਕੋਸਲਾਂ ਵੱਲੋਂ ਸਫਾਈ ਕਰਮਚਾਰੀ ਹੋਲਾ ਮਹੱਲਾ ਦੌਰਾਨ ਵਿਸੇਸ ਡਿਊਟੀ ਉਤੇ ਤੈਨਾਂਤ ਰਹਿਣਗੇ। ਨਗਰ ਕੋਂਸਲ ਵੱਲੋਂ ਰਾਤ ਸਮੇਂ ਸ਼ਹਿਰ ਵਿਚ ਦਵਾਈ ਦਾ ਛਿੜਕਾਓ ਤੇ ਫੋਗਿੰਗ ਕਰਵਾਈ ਜਾਵੇਗੀ। ਪਾਣੀ ਦਾ ਛਿੜਕਾਓ ਕਰਵਾ ਕੇ ਮੇਲਾ ਖੇਤਰ ਦਾ ਵਾਤਾਵਰਣ ਸਾਫ ਸੁਥਰਾ ਰੱਖਿਆ ਜਾਵੇਗਾ। ਨਗਰ ਦੇ ਬਜ਼ਾਰਾ ਗਲੀਆਂ, ਮੁੱਖ ਮਾਰਗਾਂ ਤੇ ਸੰਪਰਕ ਮਾਰਗਾਂ ਦੀ ਨਿਰੰਤਰ ਸਫਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਨਗਰ ਕੋਂਸਲ ਵੱਲੋਂ ਸਫਾਈ ਅਭਿਆਨ ਪਿਛਲੇ ਇੱਕ ਮਹੀਨੇ ਤੋ ਜਾਰੀ ਹੈ, ਉਨ੍ਹਾਂ ਨੇ ਕਿਹਾ ਕਿ ਗੁਰੂ ਨਗਰੀ ਦੇ ਰੱਖ ਰਖਾਓ ਤੇ ਸਵੱਛਤਾ ਨੂੰ ਤਰਜੀਹ ਦਿੱਤੀ ਗਈ ਹੈ।
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾਵੇਗਾ


