ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ
ਚੋਣ ਕਮਿਸ਼ਨਰ ਪੰਜਾਬ ਅਤੇ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀਆ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰ ਗਿੱਦੜਬਾਹਾ ਡਾ: ਅਜੀਤਪਾਲ ਸਿੰਘ ਚਹਿਲ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫਸਰ ਸ਼੍ਰੀ ਕਪਿਲ ਸ਼ਰਮਾ ਦੇ ਸਹਿਯੋਗ ਨਾਲ ਸਵੀਪ ਟੀਮ 084 ਗਿੱਦਰਬਾਹਾ ਵਲੋਂ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਬੀ.ਐਲ.ਓ. ਸ਼੍ਰੀ ਜਗਮੀਤ ਸਿੰਘ ਅਤੇ ਜਸਵੀਰ ਸਿੰਘ ਡੇਡੀਕੇਟਿਡ ਏ.ਈ.ਆਰ .ਓ.ਦੀ ਹਾਜ਼ਰੀ ਵਿੱਚ ਸ.ਸ.ਸ.ਸ. ਸਕੂਲ ਕੁਰਾਈਵਾਲਾ ਵਲੋ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਕੁਰਾਈਵਾਲਾ ਵਿਖੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।
ਇਸ ਜਾਗਰੂਕਤਾ ਰੈਲੀ ਵਿੱਚ ਬੱਚਿਆਂ ਵਲੋਂ ਸਲੋਗਨਾਂ ਰਾਹੀਂ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈ,ਲਾਲਚ ਤੋਂ ਮਤਦਾਨ ਕਰਨ ਦੀ ਅਪੀਲ ਕੀਤੀ ਗਈ ।ਇਸ ਸਮੇਂ ਸਕੂਲ ਇੰਚਾਰਜ ਸ਼੍ਰੀ ਕੁਲਵਿੰਦਰ ਸਿੰਘ ਅਤੇ ਸਮੂਹ ਸਟਾਫ ਵੀ ਹਾਜ਼ਰ ਸਨ।
ਸਿੱਖਿਆ ਵਿਭਾਗ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ


