ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

Politics Punjab

ਚੰਡੀਗੜ੍ਹ, 8 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਸਾਰ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਸ਼ੁਰੂ ਕੀਤਾ। ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਸੂਬੇ ਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਕੀਤਾ। ਉਨ੍ਹਾਂ ਕਿਹਾ ਸਿੱਖਿਆ ਕ੍ਰਾਂਤੀ ਪੰਜਾਬ ਰਾਜ ਦੀ ਤਸਵੀਰ ਬਦਲ ਕੇ ਰੱਖ ਦੇਵੇਗੀ।

 ਉਨ੍ਹਾਂ ਕਿਹਾ ਸਾਡੀ ਪਾਰਟੀ ਨੇ ਦੇਸ਼ ਅਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰ ਸਿੱਖਿਆ ਦੇ ਨਾਮ ਤੇ ਲੋਕਾਂ ਤੋਂ ਵੋਟਾਂ ਪਾਉਣ ਦੀ ਮੰਗ ਕੀਤੀ ਸੀ ਜਿਸ ਨੂੰ ਲੋਕਾਂ ਨੇ ਭਰਪੂਰ ਹੁੰਗਾਰਾ ਦਿੱਤਾ ਅਤੇ ਸਾਡੀ ਪਾਰਟੀ ਦੇ 92 ਉਮੀਦਵਾਰਾਂ ਨੂੰ ਜਿਤਾ ਕੇ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਗਠਨ ਕੀਤਾ।  

ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੇ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਦਾ ਸੁਧਾਰ ਕਰਨ ਵਿੱਚ ਸਮਾਂ ਲੱਗ ਰਿਹਾ ਹੈ ਪ੍ਰੰਤੂ ਫਿਰ ਵੀ ਸਾਡੀ ਸਰਕਾਰ ਇਸ ਦਿਸ਼ਾ ਪੂਰੀ ਦ੍ਰਿੜਤਾ ਅਤੇ ਇਮਾਨਦਾਰ ਨਾਲ ਕੰਮ ਕਰ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ।

ਉਨ੍ਹਾਂ ਕਿਹਾ ਕਿ 70 ਸਾਲ ਤੋਂ ਵੱਧ ਸੂਬੇ ਦਾ ਰਾਜਭਾਗ ਭੋਗਣ ਵਾਲੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸਾਡੀ ਸਰਕਾਰ ਵੱਲੋਂ  ਸਰਕਾਰੀ ਸਕੂਲਾਂ ਦੇ ਕੀਤੇ ਜਾ ਰਹੇ ਵਿਕਾਸ ਕਾਰਜ ਬਰਦਾਸ਼ਤ ਨਹੀਂ ਹੋ ਰਹੇ।
ਸਰਦਾਰ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਨੂੰ ਵੀ ਕਰੋੜਾਂ ਰੁਪਏ ਦੇ ਫੰਡ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਪ੍ਰਾਪਤ ਹੋਏ ਹਨ ਜਿਨ੍ਹਾਂਵਿਚੋਂ  ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਮਿਡਲ ਸਕੂਲ ਧੀਰੇਕੋਟ, ਸਰਕਾਰੀ ਐਲੀਮੈਂਟਰੀ ਸਕੂਲ ਗਹਿਰੀ, ਜੰਡਿਆਲਾ ਗੁਰੂ ,  ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਮਿਡਲ ਸਕੂਲ  ਭੰਗਵਾਂ ਅਤੇ ਸਰਕਾਰੀ ਹਾਈ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਟਾਂਗਰਾ ਵਿਖੇ ਹੋਏ  ਵਿਕਾਸ ਕਾਰਜਾਂ ਦਾ ਉਹ ਭਲਕੇ 9 ਅਪ੍ਰੈਲ 2025 ਨੂੰ ਉਦਘਾਟਨ ਕਰਨਗੇ।

Leave a Reply

Your email address will not be published. Required fields are marked *