ਸਰਕਾਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਏ ਗਏ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਤ ਮੁਕਾਬਲੇ

Barnala Politics Punjab

ਬਰਨਾਲਾ, 5 ਮਈ

ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਸਕੂਲ ਪ੍ਰਿੰਸੀਪਲ ਰਜੇਸ਼ ਕੁਮਾਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਦੇ ਸੁੰਦਰ ਲਿਖਤ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਗਰੇਜ਼ੀ ਵਿਸ਼ੇ ਦੀ ਅਧਿਆਪਕਾ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਸੁੰਦਰ ਲਿਖਤ ਮੁਕਾਬਲੇ ਬੱਚਿਆਂ ਦੇ ਵਿਅਕਤੀਗਤ ਵਿਕਾਸ ਅਤੇ ਅਕਾਦਮਿਕ ਜੀਵਨ ਦੋਹਾਂ ਵਿਚ ਮਦਦਗਾਰ ਹੁੰਦੇ ਹਨ। ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਲਿਖਤ ਮੁਕਾਬਲੇ ਰਾਹੀਂ ਵਿਦਿਆਰਥੀਆਂ ਦੀ ਲਿਖਤ ਸੁੰਦਰ, ਪੜ੍ਹਨਯੋਗ ਅਤੇ ਸਾਫ ਬਣਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਕਿਸੇ ਮੁਕਾਬਲੇ ਵਿੱਚ ਹਿੱਸਾ ਲੈਂਦੇ ਹਨ ਅਤੇ ਜਿੱਤਦੇ ਹਨ, ਤਾਂ ਉਹਨਾਂ ਦੇ ਆਤਮ ਵਿਸ਼ਵਾਸ ‘ਚ ਵੀ ਵਾਧਾ ਹੁੰਦਾ ਹੈ ਅਤੇ ਲਿਖਤ ਮੁਕਾਬਲੇ ਭਾਸ਼ਾ ਅਤੇ ਲਿਖਾਈ ਪ੍ਰਤੀ ਰੁਚੀ ਪੈਦਾ ਕਰਦੇ ਹਨ, ਜਿਸ ਨਾਲ ਵਿਦਿਆਰਥੀ ਭਾਸ਼ਾ ਵਿੱਚ ਹੋਰ ਵੀ ਮਾਹਿਰ ਬਣਦੇ ਹਨ। ਇਹਨਾਂ ਮੁਕਾਬਲਿਆਂ ਵਿੱਚ ਮਿਡਲ ਵਰਗ ਵਿੱਚ ਰਮਨਦੀਪ ਕੌਰ, ਖੁਸ਼ਰੀਤ ਕੌਰ ਤੇ ਅਮਨਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ।
ਹਾਈ ਸਕੂਲ ਵਰਗ ਵਿੱਚ ਜਸਲੀਨ ਕੌਰ , ਟਵਿੰਕਲ ਤੇ ਕੋਮਲਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਅਧਿਆਪਕ ਜਸਪ੍ਰੀਤ ਸਿੰਘ, ਰੁਪਿੰਦਰ ਸਿੰਘ, ਸੰਜੀਵ ਵਧਵਾ , ਮੈਡਮ ਅਨੁਪਮਾ, ਸੁਨੀਤਾ ਰਾਣੀ, ਤਰਨਜੀਤ ਕੌਰ, ਹਨਦੀਪ ਕੌਰ ਆਦਿ ਹਾਜ਼ਰ ਰਹੇ।

0 thoughts on “ਸਰਕਾਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਏ ਗਏ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਤ ਮੁਕਾਬਲੇ

Leave a Reply

Your email address will not be published. Required fields are marked *