ਅੰਮ੍ਰਿਤਸਰ 10 ਅਪ੍ਰੈਲ 2024:—ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਸ਼੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਅਗਾਮੀ ਵਿਧਾਨਸਭਾ ਚੋਣਾਂ ਵਿੱਚ ਆਮ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਹਰ ਵੋਟਰ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸਾਰੇ ਜਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ।
ਸ੍ਰੀ ਨਿਕਾਸ ਕੁਮਾਰ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਪੱਧਰੀ ਸਵੀਪ ਕੋਰ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਹਨ।ਉਹਨਾਂ ਕਿਹਾ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸੱਭ ਨੂੰ ਇਸ ਲੋਕਤੰਤਰ ਦਾ ਹਿੱਸਾ ਬਣਨਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਵਿਧਾਨਸਭਾ ਹਲਕਿਆਂ ਵਿੱਚ ਪਿਛਲੀਆਂ ਲੋਕਸਭਾ ਚੋਣਾਂ ਵਿੱਚ ਘੱਟ ਵੋਟਿੰਗ ਪ੍ਰਤੀਸ਼ਤ ਵਾਲੇ ਬੂਥਾਂ ਨੂੰ ਟਾਰਗੇਟ ਕਰਕੇ ਇਹਨਾਂ ਬੂਥਾਂ ਵਿਸ਼ੇਸ਼ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ,ਤਾਕਿ ਚੋਣ ਕਮਿਸ਼ਨ ਵਲੋਂ 70 ਪ੍ਰਤੀਸ਼ਤ ਵੋਟਿੰਗ ਦਾ ਜੋ ਟੀਚਾ ਮਿੱਥਿਆ ਗਿਆ ਹੈ,ਉਸਨੂੰ ਹਾਸਿਲ ਕੀਤਾ ਜਾ ਸਕੇ।
ਉਹਨਾਂ ਕਿਹਾ ਕਿ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ ਅਤੇ ਸੋਸ਼ਲ ਮੀਡੀਆਂ ਦੇ ਯੁੱਗ ਵਿੱਚ ਇਸਦੇ ਵੱਖ-ਵੱਖ ਪਲੇਟਫ਼ਾਰਮਾਂ ਜਿਵੇਂ ਟਵਿੱਟਰ, ਫ਼ੇਸਬੁੱਕ, ਯੂ-ਟਿਊਬ ਅਤੇ ਇੰਸਟਾਗ੍ਰਾਮ ਰਾਹੀਂ ਜਿਲ੍ਹਾ ਪ੍ਰਸ਼ਾਸਨ ਨੇ ਇੱਕ ਮੁਹਿੰਮ ਵਿੱਢੀ ਹੋਈ ਹੈ, ਜਿਸਦੇ ਬਹੁਤ ਵਧੀਆ ਨਤੀਜੇ ਦੇਖਣ ਨੂੰ ਮਿਲ ਰਹੇ ਹਨ।ਉਹਨਾਂ ਕਿਹਾ ਕਿ ਡਿਊਟੀ ਸਮੇਂ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਭਲਾਈ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਸਾਰੇ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।
ਇਸ ਮੌਕੇ ਨੋਡਲ ਅਫ਼ਸਰ ਸਵੀਪ-ਕਮ-ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਾਜੇਸ਼ ਕੁਮਾਰ,ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ,ਉੱਪ ਜਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ,ਜਿਲ੍ਹਾ ਲੋਕ ਸੰਪਰਕ ਅਫ਼ਸਰ ਸ਼ੇਰ ਜੰਗ ਸਿੰਘ ਹੁੰਦਲ,ਚੋਣ ਤਹਿਸੀਲਦਾਰ ਇੰਦਰਜੀਤ ਸਿੰਘ,ਜਿਲ੍ਹਾ ਸਵੀਪ ਟੀਮ ਮੈਂਬਰ ਆਸ਼ੂ ਧਵਨ,ਮੁਨੀਸ਼ ਕੁਮਾਰ,ਪੰਕਜ ਕੁਮਰ,ਚੈਤਨਿਆ ਸਹਿਗਲ ਅਤੇ ਹਿੰਮਾਸ਼ੀ ਟੰਡਨ ਵੀ ਹਾਜ਼ਰ ਸਨ।